06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ 8 ਮੈਂਬਰੀ ਕਮੇਟੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 20-04-2026
ਫਗਵਾੜਾ, 19 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰੇ ਡਾ. ਹਰਜਿੰਦਰ ਸਿੰਘ ਜੱਖੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੀ ਤਿਆਰੀ ਨੂੰ ਮੁੱਖ ਰੱਖਦੇ ਹੋਏ ਵਿਧਾਨ ਹਲਕਾ ਫਗਵਾੜਾ ਲਈ 8 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ 'ਚ ਜਥੇਦਾਰ ਰੇਸ਼ਮ ਸਿੰਘ, ਬਾਬਾ ਬਲਦੇਵ ਸਿੰਘ ਰਾਏਪੁਰ, ਨਿਰਮਲ ਸਿੰਘ ਸਮਰਾ, ਜਥੇਦਾਰ ਸੁੱਚਾ ਸਿੰਘ, ਗੁਰਦਿਆਲ ਸਿੰਘ ਮਾਨਾਂਵਾਲੀ, ਬੀਬੀ ਸੁਖਜੀਤ ਕੌਰ ਭਬਿਆਣਾ, ਗੁਰਪ੍ਰੀਤ ਸਿੰਘ ਗੋਪੀ ਅਤੇ ਕੁਲਦੀਪ ਸਿੰਘ ਨੂਰ ਨੂੰ ਸ਼ਾਮਿਲ ਕੀਤਾ ਗਿਆ ਹੈ | ਡਾ. ਜੱਖੂ ਤੇ ਮੁਖ਼ਤਿਆਰ ਸਿੰਘ ਸੁਲਤਾਨਪੁਰ ਜ਼ਿਲ੍ਹਾ ਪ੍ਰਧਾਨ ਨੇ ਸਾਂਝੇ ਬਿਆਨ 'ਚ ਦੱਸਿਆ ਕਿ 13 ਜੂਨ ਨੂੰ ਦਾਣਾ ਮੰਡੀ ਫਗਵਾੜਾ ਵਿਖੇ ਵਿਸ਼ਾਲ ਬੇਗਮਪੁਰਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ | ਜਿਸ ਨੂੰ ਸ਼੍ਰੋ.ਅ.ਦ. (ਅ) ਦੇ ਮੁਖੀ ਸਿਮਰਨਜੀਤ ਸਿੰਘ ਮਾਨ, ਇਮਾਨ ਸਿੰਘ ਮਾਨ, ਗੁਰੂ ਰਵਿਦਾਸ ਮਹਾਰਾਜ ਦੇ ਫ਼ਲਸਫ਼ੇ ਨੂੰ ਅੱਗੇ ਲੈ ਕੇ ਜਾ ਰਹੇ ਧਾਰਮਿਕ ਅਤੇ ਬੁੱਧੀਜੀਵੀ ਆਗੂ ਸੰਬੋਧਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣਾ ਸ਼ਲਾਘਾਯੋਗ ਕਦਮ-ਬਿੱਟੂ ਖੱਖ ਅਗਲੀ ਖ਼ਬਰ ਹਰਜਿੰਦਰ ਸਿੰਘ ਖਾਨੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ...
Ad Position 24