06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਐਸ. ਐਸ. ਪੀ. ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਇੰਨਰਵੀਲ ਕਲੱਬ ਵਲੋਂ ਸਮਰਥਨ <br/>

Ad Position 21
No active advertisement
ਅਜੀਤ ਡੈਸਕ 20-04-2026
ਸੁਲਤਾਨਪੁਰ ਲੋਧੀ, 19 ਅਪ੍ਰੈਲ (ਥਿੰਦ)-ਇੰਨਰਵੀਲ ਕਲੱਬ ਸੁਲਤਾਨਪੁਰ ਲੋਧੀ ਦੀ ਮੀਟਿੰਗ ਪ੍ਰਧਾਨ ਜਸਪਾਲ ਕੌਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਮੈਂਬਰਾਂ ਨੇ ਆਪਣੇ ਆਪਣੇ ਸੁਝਾਅ ਰੱਖਦਿਆਂ ਸਮਾਜ 'ਚ ਕੋਹੜ ਵਾਂਗ ਫੈਲ ਰਹੇ ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਉਣ ਲਈ ਹਾਮੀ ਭਰੀ | ਇਸ ਮੌਕੇ ਕਲੱਬ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇ | ਇਸ ਮੌਕੇ ਕਲੱਬ ਮੈਂਬਰਾਂ ਨੇ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਵਲੋਂ ਇਸ ਮੁਹਿੰਮ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ ਕਿਉਂਕਿ ਇਸ ਬੁਰਾਈ ਨੇ ਬਹੁਤ ਘਰ ਬਰਬਾਦ ਕੀਤੇ ਹਨ | ਇਸ ਮੌਕੇ ਕੁਲਵੰਤ ਕੌਰ ਵਿਰਦੀ, ਪਰਵਿੰਦਰ ਕੌਰ, ਪਰਮਜੀਤ ਕੌਰ ਸੁੱਖ, ਰੁਪਿੰਦਰ ਕੌਰ, ਪਰਮਜੀਤ ਕੌਰ ਮੋਮੀ, ਸਨੇਹ ਗੁਜਰਾਲ, ਸੁਦੇਸ਼ ਭੰਡਾਰੀ, ਨਰਿੰਦਰ ਕੌਰ, ਰਾਜਬੀਰ ਕੌਰ, ਮਲਕੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਸੂਬੇ ਦੇ ਉਦਯੋਗ ਨੂੰ ਵੱਡੀ ਰਾਹਤ ਦਿੱਤੀ ਜਾਏਗੀ-ਧਰਮਿੰਦਰ ਟੋਨੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣਾ ਸ਼ਲਾਘਾਯੋਗ ਕਦਮ-ਬਿੱਟੂ ਖੱਖ
Ad Position 24