06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅਕਾਲੀ ਦਲ ਦੀ ਸਰਕਾਰ ਬਣਦੇ ਹੀ ਸੂਬੇ ਦੇ ਉਦਯੋਗ ਨੂੰ ਵੱਡੀ ਰਾਹਤ ਦਿੱਤੀ ਜਾਏਗੀ-ਧਰਮਿੰਦਰ ਟੋਨੀ <br/>

Ad Position 21
No active advertisement
ਅਜੀਤ ਡੈਸਕ 20-04-2026
ਫਗਵਾੜਾ, 19 ਅਪੈ੍ਰਲ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਪਾਰਟੀ ਦੇ ਸਰਪ੍ਰਸਤ ਰਹੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜਨੀਤਕ ਤੇ ਸਮਾਜਿਕ ਯੋਗਦਾਨਾਂ ਨੂੰ ਭਾਵੁਕ ਤੌਰ 'ਤੇ ਯਾਦ ਕਰਦਿਆਂ ਕਿਹਾ ਕਿਹਾ ਕਿ ਪੰਜਾਬ ਦੀ ਸਿਆਸਤ 'ਚ ਲੰਬੇ ਸਮੇਂ ਤੱਕ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬ, ਗਰੀਬਾਂ, ਕਿਸਾਨਾਂ ਤੇ ਕੌਮ ਦੀ ਭਲਾਈ ਲਈ ਸਮਰਪਿਤ ਕੀਤੀ | ਪੰਜਾਬ ਤੇ ਕੌਮ ਦੇ ਹੱਕਾਂ ਲਈ ਲੜਦਿਆਂ ਉਨ੍ਹਾਂ ਨੇ ਲਗਪਗ 16 ਸਾਲ ਜੇਲ੍ਹਾਂ 'ਚ ਵੀ ਗੁਜ਼ਾਰੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਦਿਖਾਏ ਰਾਹ 'ਤੇ ਚੱਲਦਿਆਂ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਲਈ ਵਚਨਬੱਧ ਹੈ | ਧਰਮਿੰਦਰ ਟੋਨੀ ਨੇ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਚ ਝੂਠੇ ਪੁਲਿਸ ਮੁਕਾਬਲਿਆਂ ਰਾਹੀਂ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ 2027 ਵਿਚ ਖੁੱਲ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਹਾਇਤਾ ਕਰਨ ਤੇ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਰਜ ਕਰਵਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਉਦਯੋਗਪਤੀਆਂ ਦੀ ਹਰ ਸਮੱਸਿਆ ਨੂੰ ਤੁਰੰਤ ਵੱਡੀ ਰਾਹਤ ਦੇ ਕੇ ਮੁੜ ਸੁਰਜੀਤ ਕੀਤਾ ਜਾ ਸਕੇ | ਧਰਮਿੰਦਰ ਟੋਨੀ ਨੇ 'ਆਪ' ਸਰਕਾਰ ਦੀ ਕਾਨੂੰਨੀ ਵਿਵਸਥਾ 'ਤੇ ਵੀ ਵੱਡੇ ਸਵਾਲ ਖੜ੍ਹੇ ਕਰਦੇ ਹੋਏ ਸਰਕਾਰ ਨੂੰ ਹਰ ਪੱਖ ਤੋਂ ਬੁਰੀ ਤਰ੍ਹਾਂ ਫੇਲ੍ਹ ਦੱਸਿਆ | ਧਰਮਿੰਦਰ ਟੋਨੀ ਨੇ ਕਿ ਪਾਰਟੀ ਦੀ ਬਿਹਤਰੀ ਤੇ ਵਿਧਾਨ ਚੋਣਾਂ ਦੌਰਾਨ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਉਹ ਦਿਨ-ਰਾਤ ਇਕ ਕਰ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਦਿੱਖ 'ਚ ਵਰਨਣਯੋਗ ਤਬਦੀਲੀ ਆਈ-ਕੰਵਰ ਇਕਬਾਲ ਸਿੰਘ <br/> ਅਗਲੀ ਖ਼ਬਰ ਐਸ. ਐਸ. ਪੀ. ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਇੰਨਰਵੀਲ ਕਲੱਬ ਵਲੋਂ ਸਮਰਥਨ <br/>
Ad Position 24