ਫਗਵਾੜਾ, 20 ਅਪੈ੍ਰਲ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਚਹੇੜੂ ਖੇਤਰ 'ਚ ਅੱਜ ਪੁਲਿਸ ਨੂੰ ਇੱਕ ਵਰਨਾ ਕਾਰ ਬਰਾਮਦ ਹੋਈ ਹੈ | ਜਾਣਕਾਰੀ ਦਿੰਦਿਆਂ ਐਸਐਚਓ ਸਦਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਲਾਵਾਰਿਸ ਕਾਰ ਜੋ ਕਿ ਸਵੇਰ ਤੋਂ ਹੀ ਖੜ੍ਹੀ ਹੈ ਜਿਸ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰ ਦੀ ਚੈਕਿੰਗ ਕੀਤੀ ਜਿਸ 'ਚੋਂ ਇੱਕ ਪਿਸਤੌਲ ਬਰਾਮਦ ਹੋਇਆ ਹੈ ਤੇ ਇਸ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਇਸ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ |