19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਚੇਅਰਪਰਸਨ ਗੁਰਵਿੰਦਰ ਕੌਰ ਤੇ ਉਪ ਚੇਅਰਮੈਨ ਮਲਕੀਤ ਸਿੰਘ ਦੀ ਤਾਜਪੋਸ਼ੀ ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-04-2026

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਪੰਚਾਇਤ ਸੰਮਤੀ ਕਪੂਰਥਲਾ ਦੀ ਚੇਅਰਪਰਸਨ ਗੁਰਵਿੰਦਰ ਕੌਰ ਤੇ ਉਪ ਚੇਅਰਮੈਨ ਮਲਕੀਤ ਸਿੰਘ ਸੇਵਾ ਮੁਕਤ ਈ.ਟੀ.ਓ. ਦੀ ਤਾਜਪੋਸ਼ੀ ਸਬੰਧੀ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸਮਾਗਮ ਵਿਚ ਰਾਣਾ ਗੁਰਜੀਤ ਸਿੰਘ ਨੇ ਚੇਅਰਪਰਸਨ ਗੁਰਵਿੰਦਰ ਕੌਰ, ਉਪ ਚੇਅਰਮੈਨ ਮਲਕੀਤ ਸਿੰਘ ਬਿਸ਼ਨਪੁਰ ਸੇਵਾ ਮੁਕਤ ਈ.ਟੀ.ਓ. ਤੇ ਕਾਂਗਰਸ ਨਾਲ ਸਬੰਧਿਤ ਪੰਚਾਇਤ ਸੰਮਤੀ ਮੈਂਬਰਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਸੰਪਤੀ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਆਪਣੇ ਫ਼ਰਜ਼ ਅਦਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਵਿੰਦਰ ਕੌਰ ਤੇ ਮਲਕੀਤ ਸਿੰਘ ਨੇ ਕਾਂਗਰਸ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਉਹ ਬਿਨ੍ਹਾਂ ਕਿਸੇ ਭੇਦਭਾਵ ਦੇ ਪਿੰਡਾਂ ਵਿਚ ਰੁਕੇ ਵਿਕਾਸ ਕਾਰਜ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ | ਕਾਂਗਰਸ ਵਿਧਾਇਕ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕੋਟ ਕਰਾਰ ਖਾਂ ਤੇ ਬੀਬੀ ਰੀਨਾ ਸਿੱਧਵਾਂ ਦੋਨਾ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਬੀਬੀ ਰਾਜਵੰਤ ਕੌਰ ਸੁਭਾਨਪੁਰ, ਬੀਬੀ ਅਮਨਵੀਰ ਕੌਰ ਖੁਖਰੈਣ, ਸਤਿੰਦਰਪਾਲ ਸਿੰਘ ਲੱਖਣ ਕਲਾਂ, ਪਰਮਜੀਤ ਸਿੰਘ ਇੱਬਣ, ਪਰਮਵੀਰ ਸਿੰਘ ਬਲੇਰਖਾਨਪੁਰ, ਬੀਬੀ ਬਲਜੀਤ ਕੌਰ ਕਾਲਾ ਸੰਘਿਆਂ, ਬੀਬੀ ਕਵਿਤਾ ਸਿੱਧਵਾਂ ਦੋਨਾ ਤੇ ਬੀਬੀ ਮਨਿੰਦਰ ਕੌਰ ਸੈਦੋਵਾਲ ਨੂੰ ਵੀ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਮਨਸੂ, ਉੱਘੇ ਰਾਈਸ ਮਿੱਲਰ ਜੈਪਾਲ ਗੋਇਲ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ ਕਾਲਾ ਸੰਘਿਆਂ, ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਨੰਬਰਦਾਰ ਹਰਭਜਨ ਸਿੰਘ ਭਲਾਈਪੁਰ, ਸੀਨੀਅਰ ਆਗੂ ਦਲਜੀਤ ਸਿੰਘ ਬਡਿਆਲ, ਅਵਤਾਰ ਸਿੰਘ ਸੋਢੀ ਟਰਾਂਸਪੋਰਟਰ, ਮਨਦੀਪ ਸਿੰਘ ਉਰਫ਼ ਦੀਪੂ ਭਗਤਪੁਰ, ਸਾਬਕਾ ਸਰਪੰਚ ਜਸਵੰਤ ਸਿੰਘ ਲਾਡੀ, ਸੀਨੀਅਰ ਕਾਂਗਰਸ ਆਗੂ ਕੁਲਦੀਪ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਕਰਨੈਲ ਸਿੰਘ ਪੱਖੋਵਾਲ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਜਸਪਾਲ ਸਿੰਘ, ਸੁਖਬੀਰ ਸਿੰਘ ਸੰਧੂ, ਅਵਤਾਰ ਸਿੰਘ ਮਾਨ, ਸਾਬਕਾ ਸਰਪੰਚ ਕੁਲਵੰਤ ਸਿੰਘ ਥਿੱਗਲੀ, ਜਸਬੀਰ ਸਿੰਘ ਰੰਧਾਵਾ ਢੱਪਈ ਤੋਂ ਇਲਾਵਾ ਕਾਂਗਰਸ ਨਾਲ ਸਬੰਧਿਤ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਵਿਕਾਸ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਵਿਭਾਗ ਦੇ ਨਵੇਂ ਐਸ.ਡੀ.ਓ. ਨਾਲ ਮੁਲਾਕਾਤ <br/> ਅਗਲੀ ਖ਼ਬਰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਦੀ ਪੰਜਾਬ ਦੇ ਵਿੱਤ ਮੰਤਰੀ ਨਾਲ ਮੀਟਿੰਗ 24 ਨੂੰ -ਹਰਜੀਤ ਸਿੰਘ ਬਰਾੜ <br/...
Ad Position 24