ਨਡਾਲਾ, 20 ਅਪ੍ਰੈਲ (ਰਘਬਿੰਦਰ ਸਿੰਘ)ਮਕਸੂਦਪੁਰ ਗ੍ਰਾਮ ਵਿਕਾਸ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਨਡਾਲਾ ਵਿਖੇ ਨਵੇਂ ਤਾਇਨਾਤ ਐਸ.ਡੀ.ਓ. ਬਲਵਿੰਦਰ ਸਿੰਘ (ਬਿਜਲੀ ਵਿਭਾਗ ) ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੂੰ ਨਡਾਲਾ ਸਬ ਡਿਵੀਜ਼ਨ ਵਿਚ ਨਵੀਂ ਪੋਸਟਿੰਗ ਮਿਲਣ 'ਤੇ ਜੀ ਆਇਆ ਕਿਹਾ ਗਿਆ | ਮੀਟਿੰਗ ਦੌਰਾਨ ਪਿੰਡ ਮਕਸੂਦਪੁਰ ਵਿਚ ਬਿਜਲੀ ਸੰਬੰਧੀ ਚੱਲ ਰਹੀਆਂ ਸਮੱਸਿਆਵਾਂ ਅਤੇ ਹੋਣ ਵਾਲੇ ਵਿਕਾਸੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ 'ਤੇ ਐਸ.ਡੀ.ਓ. ਬਲਵਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਮਕਸੂਦਪੁਰ ਦੇ ਬਿਜਲੀ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਗ੍ਰਾਮ ਵਿਕਾਸ ਸਭਾ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਇਸ ਭਰੋਸੇ ਲਈ ਐਸ.ਡੀ.ਓ. ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬੀਕੇਯੂ ਪ੍ਰਧਾਨ ਲਖਵੀਰ ਸਿੰਘ, ਸਾਬਕਾ ਸਰਪੰਚ ਬਾਬਾ ਹਰਜੀਤ ਗਿਰੀ, ਸੈਕਟਰੀ ਗੁਰਪ੍ਰਗਟ ਸਿੰਘ ਅਤੇ ਮੈਂਬਰ ਜੋਗਿੰਦਰ ਸਿੰਘ ਵੀ ਹਾਜ਼ਰ ਸਨ |
ਗ੍ਰਾਮ ਵਿਕਾਸ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਵਿਭਾਗ ਦੇ ਨਵੇਂ ਐਸ.ਡੀ.ਓ. ਨਾਲ ਮੁਲਾਕਾਤ <br/>
ਅਜੀਤ ਡੈਸਕ
21-04-2026