ਨਡਾਲਾ, 20 ਅਪ੍ਰੈਲ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਨੂੰ ਲੈ ਕੇ ਮੰਗ ਪੱਤਰ ਦਿੱਤੇ ਗਏ | ਇਸ ਤਹਿਤ ਸੂਬਾ ਆਗੂ ਜਗਮੋਹਨਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਮ ਵੀ ਮੰਗ ਪੱਤਰ ਸੌਂਪਿਆ ਗਿਆ |ਇਸ ਮੌਕੇ ਐਸਡੀਐਮ ਇਰਵਨ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫ਼ਸਲ ਦੀ ਖ਼ਰੀਦ ਅਤੇ ਕੀਮਤ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣਗੇ | ਯੂਨੀਅਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਜ਼ਰੂਰੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਝੱਲਣੀ ਪਵੇ |
ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰਾਂ ਵਿਚ ਹਰਜੀਤ ਸਿੰਘ, ਸੁਖਪਾਲ ਸਿੰਘ ਚੀਮਾ, ਰੂੜ ਸਿੰਘ, ਜਸਬੀਰ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ ਬਾਰੀਆ, ਜਸਪਾਲ ਸਿੰਘ, ਰਾਜਿੰਦਰ ਸਿੰਘ ਵੜੈਚ, ਕੁਲਵੰਤ ਸਿੰਘ ਸੋਹਲ, ਸੁਰਜੀਤ ਸਿੰਘ ਮਾਨ, ਸੁੱਚਾ ਸਿੰਘ, ਨਿਰਮਲ ਸਿੰਘ ਖਾਨਗਾਹ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ |
ਕਣਕ ਖ਼ਰੀਦ ਮਸਲੇ 'ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਡੀਸੀ ਨੂੰ ਮੰਗ ਪੱਤਰ <br/>
ਅਜੀਤ ਡੈਸਕ
21-04-2026