ਫਗਵਾੜਾ, 20 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਮੌਲੀ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸਾਮਾਨ ਚੋਰੀ ਕਰਨ ਦੀ ਸੂਚਨਾ ਮਿਲੀ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਕੋਠੀ ਦੇ ਦੇਖਭਾਲ ਕਰਦਾ ਹੈ ਤੇ ਮਾਲਕ ਵਿਦੇਸ਼ 'ਚ ਰਹਿੰਦੇ ਹਨ | ਉਸਨੇ ਦੱਸਿਆ ਕਿ ਉਹ ਅੱਜ ਸਵੇਰੇ ਜਦੋਂ ਖੂਹ ਤੇ ਜਾਣ ਲਈ ਆਇਆ ਤਾਂ ਦੇਖਿਆ ਕਿ ਗੇਟ ਦਾ ਤਾਲਾ ਤੋੜਿਆ ਹੋਇਆ ਸੀ ਤੇ ਅੰਦਰ ਸਾਰੇ ਸਾਮਾਨ ਖਿਲਾਰਿਆ ਹੋਇਆ ਸੀ | ਉਸਨੇ ਦੱਸਿਆ ਕਿ ਫ਼ਿਲਹਾਲ ਨੁਕਸਾਨ ਬਾਰੇ ਨਹੀਂ ਪਤਾ ਲੱਗ ਸਕਿਆ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਹੈ ਤੇ ਪੁਲਿਸ ਵਲੋਂ ਘਟਨਾ ਸਬੰਧੀ ਜਾਣਕਾਰੀ ਹਾਸ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ |