19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਸ਼ਹੀਦ ਭਗਤ ਸਿੰਘ ਦੇ ਸਮਾਰਕ ਦੀ ਯਾਤਰਾ ਦਾ ਵਿਸ਼ੇਸ਼ ਆਯੋਜਨ ਸ਼ਹੀਦ ਦੇ ਬੁੱਤ ਸਾਹਮਣੇ ਪੜ੍ਹੀਆਂ ਵੀਰ ਰਸ ਦੀਆਂ ਕਵਿਤਾਵਾਂ

Ad Position 21
No active advertisement
ਫਗਵਾੜਾ ਤੋਂ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਲਈ ਜਥੇ ਦੀ ਰਵਾਨਗੀ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਹੋਰ | ਤਸਵੀਰ: ਵਾਲੀਆ <br/> 21-04-2026
ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਉਸਾਰੂ ਅਤੇ ਸਾਫ਼ ਸੁਥਰੇ ਸਮਾਜ ਲਈ ਕਾਰਜਸ਼ੀਲ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਵਿਸ਼ੇਸ਼ ਯਾਤਰਾ ਦਾ ਆਯੋਜਨ ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਡਾ. ਐਸ.ਪੀ. ਮਾਨ ਦੀ ਅਗਵਾਈ ਹੇਠ ਕੀਤਾ ਗਿਆ | ਯਾਤਰਾ ਦੀ ਵਰਿੰਦਰ ਨਗਰ ਫਗਵਾੜਾ ਤੋਂ ਰਵਾਨਗੀ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਨਾ ਅਤੇ ਬੱਚਿਆਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਹੈ | ਸ਼ਹੀਦ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਵਿਰਾਸਤੀ ਵਸਤਾਂ, ਲਿਖਤਾਂ, ਚਿੱਠੀਆਂ ਅਤੇ ਵਿਲੱਖਣ ਤਸਵੀਰਾਂ ਦੇ ਦਰਸ਼ਨ ਕੀਤੇ | ਕੇਂਦਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਨਜ਼ਦੀਕ ਕਵੀ ਦਰਬਾਰ ਅਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਵੀ ਕੀਤਾ ਗਿਆ | ਜਿਸ ਵਿਚ ਡਾ. ਸਾਗਰ ਸਿੰਘ, ਗੁਰਨਾਮ ਸਿੰਘ ਸੈਣੀ, ਓਮ ਪ੍ਰਕਾਸ਼ ਪਾਲ, ਮਧੂ ਬਾਲਾ ਪਲਾਹੀ, ਪਿ੍ੰਸ, ਲਵਪ੍ਰੀਤ ਸਿੰਘ ਰਾਏ, ਖੁਸ਼ਪ੍ਰੀਤ ਕੌਰ ਰਾਏ ਅਤੇ ਹੋਰਨਾਂ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਸੰਘਰਸ਼ਮਈ ਜੀਵਨ 'ਤੇ ਆਧਾਰਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ | ਸ਼ਹੀਦਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਯਾਤਰਾ ਦੀ ਸਮਾਪਤੀ ਸਮੇਂ ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਸਮੂਹ ਮੈਂਬਰਾਂ ਦਾ ਯਾਤਰਾ ਵਿਚ ਸ਼ਾਮਲ ਹੋਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਡਾ. ਐਸ.ਪੀ. ਮਾਨ ਅਤੇ ਡਾ. ਸਾਗਰ ਸਿੰਘ ਸਨ | ਉਨ੍ਹਾਂ ਦੱਸਿਆ ਕਿ ਕੇਂਦਰ ਵਲੋਂ ਸ਼ਹੀਦ ਦੇ ਸਮਾਰਕ ਨਜ਼ਦੀਕ ਪਾਰਕ ਵਿਚ ਬੂਟੇ ਵੀ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ... ਅਗਲੀ ਖ਼ਬਰ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 1,13,659 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ-ਅਕਾਸ਼...
Ad Position 24