19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦਰਜਨਾਂ ਪਰਿਵਾਰ 'ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਿਲ

Ad Position 21
No active advertisement
ਪਿੰਡ ਕਿਸ਼ਨ ਸਿੰਘ ਵਾਲਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ | ਤਸਵੀਰ: ਜੋਗਿੰਦਰ ਸਿੰਘ ਜਾਤੀਕੇ <br/> 21-04-2026
ਭੰਡਾਲ ਬੇਟ, 20 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)-ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਤਲਵੰਡੀ ਸਾਬੋ ਵਿਖੇ ਕੀਤੀ ਗਈ ਪੰਥਕ ਕਾਨਫ਼ਰੰਸ ਕਾਨਫ਼ਰੰਸ ਨੇ ਪੰਜਾਬ ਦੀ ਸਿਆਸੀ ਹਵਾ ਬਦਲ ਕੇ ਰੱਖ ਦਿੱਤੀ ਹੈ | ਪੰਜਾਬ ਦੇ ਲੋਕਾਂ ਖਾਸ ਕਰ ਨੌਜਵਾਨਾ ਵੱਲੋਂ ਭਾਈ ਅੰਮਿ੍ਤਪਾਲ ਸਿੰਘ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ |ਪੰਥ ਬਚਾਓ ਪੰਜਾਬ ਬਚਾਓ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਹਲਕੇ ਵਿਚ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਦੀ ਅਗਵਾਈ ਹੇਠ ਪਿੰਡ ਕਿਸਨਸਿੰਘ ਵਾਲਾ ਦੇ ਦਰਜਨਾਂ ਪਰਿਵਾਰਾਂ ਨੇ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਤੇ ਰਾਣਾ ਇੰਦਰਪਾਲ ਸਿੰਘ ਦੇ ਧੜੇ ਨੂੰ ਅਲਵਿਦਾ ਆਖ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਮੂਲੀਅਤ ਕੀਤੀ | ਗੁਰਦੀਪ ਸਿੰਘ ਭੰਡਾਲ ਵੱਲੋਂ ਸਿਰੋਪਾਓ ਦੇ ਸਾਰੇ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਹਰ ਵਿਅਕਤੀ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਨੌਜਵਾਨਾ ਵਿਚ ਪਾਰਟੀ ਪ੍ਰਤੀ ਉਤਸ਼ਾਹ ਦੇਖ ਭੰਡਾਲ ਵੱਲੋਂ ਅੱਗੇ ਆ ਵੱਡੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਭੰਡਾਲ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਆਵਾਜ਼ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਐਨ ਐਸ ਏ ਟੁੱਟ ਦੇ ਬਾਵਜੂਦ ਵੀ ਡਿਬਰੂਗੜ੍ਹ ਆਸਾਮ ਦੀਆਂ ਜੇਲ੍ਹਾਂ ਵਿਚ ਬੰਦ ਰੱਖਣਾ ਸਿੱਧੇ ਤੌਰ ਤੇ ਸੰਵਿਧਾਨ ਦੀ ਉਲੰਘਣਾ ਤੇ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਸਿਆਸੀ ਵਿਰੋਧਤਾ ਤੋਂ ਡਰੀ ਹੋਈ ਹੈ | ਇਸ ਲਈ ਲੋਕਾਂ ਦੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ | ਅੱਜ ਨੌਜਵਾਨ ਤੋਂ ਲੈ ਬਜ਼ੁਰਗ ਤੱਕ ਭਾਈ ਅੰਮਿ੍ਤਪਾਲ ਸਿੰਘ ਦੇ ਹੱਕ ਵਿਚ ਖੜਾ ਹੈ ਤੇ ਉਨ੍ਹਾਂ ਨੂੰ ਆਪਣੀ ਆਵਾਜ਼ ਮੰਨ ਰਿਹਾ ਹੈ | ਪੰਜਾਬ ਦੇ ਲੋਕ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੋਚ ਨੂੰ ਸਵੀਕਾਰ ਕਰ ਰਹੇ ਹਨ |ਇਹੀ ਕਾਰਨ ਹੈ ਕਿ ਮੌਜੂਦਾ ਸਰਕਾਰ ਵਿਚ ਡਰ ਤੇ ਘਬਰਾਹਟ ਦਾ ਮਾਹੌਲ ਹੈ |ਇਸ ਸਮੇਂ ਬਲਾਕ ਆਗੂ ਸੁਖਦੇਵ ਸਿੰਘ ਖੀਰਾਂਵਾਲੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਟਾਇਗਰ ਫ਼ੋਰਸ ਵਲੋਂ ਮੰਗਾਂ ਸੰਬੰਧੀ ਐਸ ਡੀ ਐਮ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ <br/>
Ad Position 24