ਕਪੂਰਥਲਾ, 20 ਅਪ੍ਰੈਲ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਾਲ ਸਿੰਘ ਨੇ ਪੱਖੋਵਾਲ ਨੇੜੇ ਗਸ਼ਤ ਦੌਰਾਨ ਤੀਰਥ ਸਿੰਘ ਵਾਸੀ ਸੈਦੋ ਭੁਲਾਣਾ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 75 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |