ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਸਾਲਾਨਾ ਨਤੀਜਿਆਂ ਮੁਤਾਬਿਕ ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਦਾ ਨਤੀਜਾ ਸੌ ਫ਼ੀਸਦੀ ਰਿਹਾ, ਇਹ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ 5 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਿਨ੍ਹਾਂ ਵਿਚੋਂ 4 ਪੁਜ਼ੀਸ਼ਨਾਂ ਕੁੜੀਆਂ ਦੀਆਂ ਰਹੀਆਂ, 93 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸ਼ਗਨਪ੍ਰੀਤ ਕੌਰ ਅਤੇ ਏਕਮਵੀਰ ਕੌਰ ਪਹਿਲੇ ਸਥਾਨ 'ਤੇ ਰਹੀਆਂ | ਸੁਖਪ੍ਰੀਤ ਕੌਰ 91.1 ਫ਼ੀਸਦੀ ਅੰਕ ਹਾਸਲ ਕਰਕੇ ਦੂਜੇ, ਸੁਖਜੀਤ ਸਿੰਘ 90.7 ਫ਼ੀਸਦੀ ਅੰਕ ਹਾਸਲ ਕਰਕੇ ਤੀਜੇ, ਮਨਪ੍ਰੀਤ ਕੌਰ 90.17 ਫ਼ੀਸਦੀ ਅੰਕ ਹਾਸਲ ਕਰਕੇ ਚੌਥੇ ਅਤੇ ਹਰਨੂਰਦੀਪ ਕੌਰ ਅਤੇ ਜਸਕੀਰਤ ਸਿੰਘ 89.17 ਫ਼ੀਸਦੀ ਅੰਕ ਹਾਸਲ ਕਰਕੇ ਪੰਜਵੇਂ ਸਥਾਨ 'ਤੇ ਰਹੇ | ਉਨ੍ਹਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤੀ ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਦੀ ਬਦੌਲਤ ਅੱਜ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਨ ਵਿਚ ਸਫ਼ਲ ਰਹੇ ਹਨ | ਅਕੈਡਮੀ ਦੇ ਚੇਅਰਮੈਨ ਸਵਰਨ ਸਿੰਘ ਖ਼ਾਲਸਾ ਤੇ ਰਾਜਵਿੰਦਰ ਕੌਰ ਡਾਇਰੈਕਟਰ ਐਜੂਕੇਸ਼ਨ ਸੀ ਆਈ ਐੱਸ ਨੇ ਸੂਝਵਾਨ ਅਧਿਆਪਕਾਂ ਤੇ ਮਿਹਨਤੀ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ ਵਿਚ ਵੀ ਪਹਿਲੀਆਂ ਪੁਜ਼ੀਸ਼ਨਾਂ 'ਤੇ ਰਹੇ ਅਤੇ ਅੱਜ ਪੜ੍ਹਾਈ ਦੇ ਖੇਤਰ ਵਿਚ ਵੀ ਮੱਲ੍ਹਾਂ ਮਾਰਦੇ ਹੋਏ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ 'ਚ ਸਫਲ ਰਹੇ | ਇਸ ਮੌਕੇ ਆਯੋਜਿਤ ਕੀਤੇ ਗਏ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਐਮ.ਡੀ. ਐਡਵੋਕੇਟ ਮਨਵੀਰ ਸਿੰਘ, ਡਾਇਰੈਕਟਰ ਐਜੂਕੇਸ਼ਨ ਰਜਵੰਤ ਕੌਰ, ਰਵਿੰਦਰ ਕੌਰ, ਤਲਵਿੰਦਰ ਕੌਰ, ਅਮਰਜੀਤ ਕੌਰ, ਦਵਿੰਦਰ ਕੌਰ, ਨਵਨੀਤ ਕੌਰ, ਕਮਲਜੀਤ ਕੌਰ ਅਤੇ ਸਮੂਹ ਅਧਿਆਪਕ ਸਹਿਬਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |