19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ <br/>

Ad Position 21
No active advertisement
ਅਜੀਤ ਡੈਸਕ 21-04-2026
ਫੱਤੂਢੀਂਗਾ, 20 ਅਪ੍ਰੈਲ (ਬਲਜੀਤ ਸਿੰਘ)-ਬੀਤੇ ਸਾਲ ਦਰਿਆ ਬਿਆਸ ਵਿਚ ਆਏ ਹੜ੍ਹਾਂ ਕਾਰਨ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਮੰਡ ਖੇਤਰ ਦਾ ਘਰਾਂ ਸਮੇਤ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ ਜਿਸ ਦਾ ਪੰਜਾਬ ਭਰ ਦੇ ਦਾਨੀ ਸੱਜਣਾਂ ਸਮੇਤ ਦੂਸਰੇ ਸੂਬਿਆਂ ਵੱਲੋਂ ਸਹਿਯੋਗ ਦਿੱਤਾ ਗਿਆ | ਜਿੱਥੇ ਕਿਸਾਨਾਂ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕੀਤੀ ਗਈ ਉੱਥੇ ਨਾਲ ਹੀ ਜ਼ਮੀਨਾਂ ਪੱਧਰ ਕਰਨ ਵਿਚ ਵੀ ਸਹਿਯੋਗ ਦਿੱਤਾ ਗਿਆ | ਇਸ ਹੀ ਕੜੀ ਤਹਿਤ ਪੰਜਾਬ ਗੌਰਮੈਂਟ ਪੈਨਸ਼ਨ ਐਸੋਸੀਏਸ਼ਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਸੁੱਚਾ ਸਿੰਘ, ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ, ਵਿੱਤ ਸਕੱਤਰ ਜਗਜੀਤ ਸਿੰਘ, ਸਟੇਟ ਅਵਾਰਡੀ ਮਾਸਟਰ ਸੁਖਵਿੰਦਰ ਸਿੰਘ ਚੀਮਾ ਵੱਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਜਿੱਥੇ ਪਹਿਲਾਂ ਵੀ ਕਿਸਾਨਾਂ ਮਜ਼ਦੂਰਾਂ ਦੀ ਸਹਾਇਤਾ ਕੀਤੀ ਗਈ ਉੱਥੇ ਦੁਬਾਰਾ ਪਿੰਡ ਖਿਜਰਪੁਰ ਦੇ 15 ਦੇ ਕਰੀਬ ਕਿਸਾਨਾਂ ਨੂੰ ਪੰਜ ਪੰਜ ਹਜ਼ਾਰ ਰੁਪਏ ਰਾਸ਼ੀ ਦੇ ਕੇ ਉਨ੍ਹਾਂ ਦਾ ਸਹਿਯੋਗ ਕੀਤਾ ਗਿਆ | ਇਸ ਮੌਕੇ ਮਾਸਟਰ ਸੁੱਚਾ ਸਿੰਘ ਨੇ ਕਿਹਾ ਕਿ ਜੋ ਨੁਕਸਾਨ ਕੁਦਰਤ ਵੱਲੋਂ ਹੋਇਆ ਉਸਦੀ ਭਰਭਾਈ ਕਰਨੀ ਬੜੀ ਔਖੀ ਹੈ ਪਰ ਉਨ੍ਹਾਂ ਵੱਲੋਂ ਕੁਝ ਨਾ ਮਾਤਰ ਸਹਾਇਤਾ ਕਰਕੇ ਇਨਸਾਨੀਅਤ ਨਾਤੇ ਫਰਜ਼ ਨਿਭਾਇਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲ, ਪੱਤਰਕਾਰ ਪਰਸਨ ਲਾਲ ਭੋਲਾ, ਮੰਗਲ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਗਨਦੀਪ ਸਿੰਘ ਘੁੰਮਣ ਨੇ ਬਤੌਰ ਡੀ.ਐਸ.ਪੀ. ਭੁਲੱਥ ਦਾ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਭੁਲਾਣਾ 'ਚ ਬੱਚਿਆਂ ਨੂੰ ਪੈੱਨ ਕਾਪੀਆਂ ਵੰਡੇ <br/>
Ad Position 24