ਕਪੂਰਥਲਾ, 21 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸਰਕੁਲਰ ਰੋਡ 'ਤੇ ਮਸਜਿਦ ਚੌਕ ਨੇੜੇ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਗੁਰਵੰਸ਼ ਪੁੱਤਰ ਰਿੰਕੂ ਵਾਸੀ ਮਨਸੂਰਵਾਲ ਦੋਨਾ ਕਾਲੋਨੀ ਵਜੋਂ ਹੋਈ ਹੈ | ਮਿ੍ਤਕ ਨੌਜਵਾਨ ਦੇ ਪਿਤਾ ਰਿੰਕੂ ਨੇ ਦੱਸਿਆ ਕਿ ਉਸ ਦਾ ਲੜਕਾ ਮੋਟਰਸਾਈਕਲ ਦੀ ਸਰਵਿਸ ਕਰਵਾਉਣ ਗਿਆ ਸੀ ਤੇ ਵਾਪਸ ਆ ਕੇ ਉਸ ਨੇ ਆਪਣੇ ਕੰਮ 'ਤੇ ਜਾਣਾ ਸੀ ਪਰ ਰਾਸਤੇ 'ਚ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਥਾਣਾ ਸਿਟੀ ਦੇ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ ਤੇ ਟਰੱਕ ਚਾਲਕ ਨੂੰ ਮੌਕੇ 'ਤੇ ਹੀ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |