14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਧਿਆਪਕ ਸੁਰਿੰਦਰ ਸਿੰਘ ਨੂੰ ਇਨਸਾਫ਼ ਨਾ ਮਿਲਣ 'ਤੇ ਡੀ. ਟੀ. ਐਫ. ਵਲੋਂ ਸੰਘਰਸ਼ ਦੀ ਚਿਤਾਵਨੀ <br/>

Ad Position 21
No active advertisement
ਅਜੀਤ ਡੈਸਕ 22-04-2026
ਕਪੂਰਥਲਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੇਟਿਕ ਟੀਚਰ ਫ਼ਰੰਟ ਜ਼ਿਲ੍ਹਾ ਕਪੂਰਥਲਾ ਦੇ ਇਕ ਵਫ਼ਦ ਨੇ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ ਦੀ ਅਗਵਾਈ 'ਚ ਰਜੇਸ਼ ਕੁਮਾਰ ਭੱਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਨੂੰ ਮਿਲਕੇ ਮੰਗ ਕੀਤੀ ਕਿ ਪਿੰਡ ਅੰਮਿ੍ਤਪੁਰ ਰਾਜੇਵਾਲ ਦੇ ਸਰਕਾਰੀ ਹਾਈ ਸਕੂਲ ਦੇ ਗਣਿਤ ਅਧਿਆਪਕ ਦੀ ਨਿਯਮਾਂ ਅਨੁਸਾਰ ਬਣਦੀ ਤਨਖ਼ਾਹ ਕੱਢਵਾ ਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਅਧਿਆਪਕ ਆਗੂਆਂ ਵਲੋਂ ਰੱਖੀ ਗਈ ਇਸ ਮੰਗ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਤੇ ਇਸ ਮਾਮਲੇ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ | ਮੀਟਿੰਗ ਤੋਂ ਬਾਅਦ ਫ਼ਰੰਟ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕ ਸੁਰਿੰਦਰ ਸਿੰਘ ਨੂੰ ਇਨਸਾਫ਼ ਨਾ ਮਿਲਿਆ ਤਾਂ ਆਉਣ ਵਾਲੇ ਸਮੇਂ 'ਚ ਪਿੰਡਾਂ ਦੀਆਂ ਪੰਚਾਇਤਾਂ ਤੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ | ਫ਼ਰੰਟ ਦੇ ਆਗੂਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਵਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਦਾ ਵੀ ਸਖ਼ਤ ਨੋਟਿਸ ਲਿਆ | ਉਨ੍ਹਾਂ ਕਿਹਾ ਕਿ ਜਦੋਂ ਅਧਿਆਪਕ ਆਗੂਆਂ ਦਾ ਇਕ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਦਫ਼ਤਰ ਪੁੱਜਾ ਤਾਂ ਉਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਵਿਚ ਮੌਜੂਦ ਨਹੀਂ ਸਨ ਤੇ ਨਾ ਹੀ ਉਨ੍ਹਾਂ ਅਧਿਆਪਕ ਆਗੂਆਂ ਦਾ ਫ਼ੋਨ ਚੁੱਕਣਾ ਜ਼ਰੂਰੀ ਸਮਝਿਆ | ਹਰਵਿੰਦਰ ਸਿੰਘ ਅੱਲੂਵਾਲ, ਜਨਰਲ ਸਕੱਤਰ ਤਜਿੰਦਰ ਸਿੰਘ ਅਲਾਊਦੀਪੁਰ ਤੇ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਨੇ ਦੱਸਿਆ ਕਿ ਅੰਮਿ੍ਤਪੁਰ ਰਾਜੇਵਾਲ ਹਾਈ ਸਕੂਲ ਵਿਚ 4161 ਕਾਡਰ ਵਿਚ ਭਰਤੀ ਹੋਏ ਗਣਿਤ ਅਧਿਆਪਕ ਸੁਰਿੰਦਰ ਸਿੰਘ ਦੀ ਤਨਖ਼ਾਹ ਜੁਲਾਈ 2025 ਤੋਂ ਲੈ ਕੇ ਬਿਨਾਂ ਕਿਸੇ ਨੋਟਿਸ ਦੇ ਸਕੂਲ ਮੁਖੀ ਵਲੋਂ ਮਨਮਰਜ਼ੀ ਨਾਲ ਘਟਾਕੇ 10300 ਰੁਪਏ ਕਰ ਦਿੱਤੀ ਗਈ, ਜਦਕਿ ਇਸੇ ਕਾਡਰ ਦੇ ਹੋਰ ਅਧਿਆਪਕਾਂ ਨੂੰ ਨਿਯਮਾਂ ਅਨੁਸਾਰ 35500 ਰੁਪਏ ਕਢਵਾਈ ਜਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਮੁਖੀ ਨੇ ਉਕਤ ਅਧਿਆਪਕ ਨਾਲ ਧੱਕੇਸ਼ਾਹੀ ਕੀਤੀ ਤੇ ਉਸ ਦੇ ਸਕੂਲ 'ਚ ਹਾਜ਼ਰ ਰਹਿਣ ਦੇ ਬਾਵਜੂਦ ਵੀ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਨੂੰ ਗੈਰ ਹਾਜ਼ਰ ਕਰਾਰ ਦਿੱਤਾ ਗਿਆ | ਉਨ੍ਹਾਂ ਇਹ ਵੀ ਕਿਹਾ ਕਿ ਅਧਿਆਪਕ ਜਥੇਬੰਦੀ ਤੋਂ ਇਲਾਵਾ ਪਿੰਡ ਅੰਮਿ੍ਤਪੁਰ , ਰਾਜੇਵਾਲ, ਮੁੰਡੀ ਛੰਨਾ ਦੀਆਂ ਤਿੰਨੇ ਪੰਚਾਇਤਾਂ, ਸਕੂਲ ਮੈਨੇਜਮੈਂਟ ਕਮੇਟੀਆਂ ਤੇ ਹੋਰ ਭਰਾਤਰੀ ਜਥੇਬੰਦੀਆਂ ਸੰਬੰਧਿਤ ਅਧਿਆਪਕ ਦੇ ਹੱਕ 'ਚ ਖੜ੍ਹੀਆਂ ਹਨ | ਇਸ ਮੌਕੇ ਅਵਤਾਰ ਸਿੰਘ ਗਿੱਲ, ਨਰਿੰਦਰ ਭੰਡਾਰੀ, ਪਵਨ ਜੋਸ਼ੀ, ਬਲਬੀਰ ਸਿੰਘ, ਮੁਖ਼ਤਿਆਰ ਸਿੰਘ, ਹਰਵੇਲ ਸਿੰਘ, ਗੁਰਦੀਪ ਧੰਮ, ਸੁਰਿੰਦਰ ਸਿੰਘ, ਸੁਖਦਰਸ਼ਨ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ. ਸੀ. ਐਫ. ਇੰਪਲਾਈਜ਼ ਯੂਨੀਅਨ ਦੇ ਆਗੂਆਂ ਤੇ ਜਨਰਲ ਮੈਨੇਜਰ ਦਰਮਿਆਨ ਮੀਟਿੰਗ <br/> ਅਗਲੀ ਖ਼ਬਰ ਸਰਕੁਲਰ ਰੋਡ 'ਤੇ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ <br/>
Ad Position 24