ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਭੁਲੱਥ ਦੇ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀਆਂ 'ਚੋਂ ਦਿਲਸ਼ਾਨ ਕੌਰ ਨੇ 94 ਫੀਸਦੀ, ਆਕਾਸ਼ਦੀਪ ਸਿੰਘ ਨੇ 93 ਫੀਸਦੀ, ਮਨਮੀਤ ਕੌਰ ਨੇ 92 ਫੀਸਦੀ, ਹਰਲੀਨ ਕੌਰ ਨੇ 90 ਫੀਸਦੀ ਤੇ ਨਵਿਆ ਨੇ ਵੀ 90 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜਤਾਈ ਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ | ਸਕੂਲ ਦੀ ਪਿ੍ੰਸੀਪਲ ਗੁਰਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਅਨੁਸ਼ਾਸਨ ਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਇਸ ਮੌਕੇ ਸਕੂਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |