14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 22-04-2026
ਕਪੂਰਥਲਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਦਾ ਦੌਰਾ ਕੀਤਾ | ਬਿਊਰੋ ਦੇ ਅਧਿਕਾਰੀਆਂ ਨੇ ਕੈਰੀਅਰ ਗਾਈਡੈਂਸ ਤੇ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਰਾਜਨ ਸ਼ਰਮਾ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਕਪੂਰਥਲਾ ਨੇ ਬਿਊਰੋ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਜਿਵੇਂ ਕਿ ਰਜਿਸਟ੍ਰੇਸ਼ਨ, ਕਰੀਅਰ ਕਾਊਾਸਿਲੰਗ, ਹੁਨਰ ਵਿਕਾਸ ਕੋਰਸਾਂ, ਲਾਇਬ੍ਰੇਰੀ, ਪਲੇਸਮੈਂਟ ਤੇ ਸਵੈ ਰੋਜ਼ਗਾਰ ਕੈਂਪਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਉਦੇਸ਼ ਦੀ ਪ੍ਰਾਪਤੀ ਲਈ ਪਲਾਨਿੰਗ ਕਰਨ, ਲੋੜੀਂਦੀ ਟ੍ਰੇਨਿੰਗ ਲੈਣ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲੇ ਪ੍ਰਾਰਥੀਆਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਤੋਂ ਇਲਾਵਾ ਸਿਵਲ ਸੇਵਾਵਾਂ ਜਿਵੇਂ ਕਿ ਯੂ. ਪੀ. ਐਸ., ਪੀ. ਸੀ. ਐਸ. ਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀ ਕਰੀਅਰ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚਲੇ ਦਫ਼ਤਰ ਵਿਚ ਆ ਕੇ ਜਾਂ ਹੈਲਪ ਲਾਈਨ ਨੰਬਰ 'ਤੇ ਸੰਪਰਕ ਕਰਕੇ ਹੋਰ ਵਧੇਰੇ ਜਾਣਕਾਰੀ ਲੈ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ-ਸਰਬਜੀਤ ਸਿੰਘ ਲੁਬਾ... ਅਗਲੀ ਖ਼ਬਰ ਪਾਵਰਕਾਮ ਠੇਕਾ ਕਾਮਿਆਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ-ਪ੍ਰਧਾਨ ਜਗਦੀਪ ਹੁੰਦਲ <br/>
Ad Position 24