ਕਪੂਰਥਲਾ, 21 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰ ਬ੍ਰਾਹਮਣਾ ਬਲਾਕ ਕਪੂਰਥਲਾ-2 'ਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਿੱਖਿਆ ਤੇ ਹੋਰ ਖੇਤਰਾਂ 'ਚ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿਥੇ ਆਪਣੇ ਰਾਜ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕੀਤੀ ਹੈ ਉੱਥੇ ਵਿਦਿਆਰਥੀਆਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲਾਂ ਵਿਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ | ਇਸ ਤੋਂ ਪਹਿਲਾਂ ਡਾ. ਬਲਵਿੰਦਰ ਸਿੰਘ ਬੱਟੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੂੰ ਜੀ ਆਇਆਂ ਕਿਹਾ ਤੇ ਜ਼ਿਲ੍ਹੇ ਦੇ ਸਕੂਲਾਂ 'ਚ ਚੱਲ ਰਹੀ ਦਾਖਲਾ ਮੁਹਿੰਮ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਮਿਹਨਤ ਤੇ ਲਗਨ ਨਾਲ ਬੱਚਿਆਂ ਨੂੰ ਪੜ੍ਹਾਉਣ | ਸਕੂਲ ਮੁਖੀ ਰੀਤੂ ਕੁਮਾਰੀ ਨੇ ਮੁੱਖ ਮਹਿਮਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਬੀ. ਪੀ. ਈ. ਓ., ਸਕੂਲਾਂ ਦੇ ਅਧਿਆਪਕਾਂ ਦਾ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਪੂਰਥਲਾ-2 ਸੰਜੀਵ ਕੁਮਾਰ ਹਾਂਡਾ, ਸੈਂਟਰ ਹੈੱਡ ਟੀਚਰ ਹਰਪ੍ਰੀਤ ਸਿੰਘ, ਰਜਨੀਸ਼ ਕੁਮਾਰ, ਬਲਬੀਰ ਸਿੰਘ, ਪ੍ਰਵੀਨ ਕੁਮਾਰ, ਜਸਵਿੰਦਰ ਸਿੰਘ, ਅਨੀਤਾ ਕੁਮਾਰੀ, ਮੁੱਖ ਅਧਿਆਪਕ ਅਨਿਲ ਕੁਮਾਰ ਸ਼ਰਮਾ, ਮਨਜੀਤ ਕੌਰ, ਅਮਰਜੀਤ ਸਿੰਘ, ਸਟੇਟ ਐਵਾਰਡੀ ਗੁਰਮੁਖ ਸਿੰਘ ਬਾਬਾ, ਹਰਵਿੰਦਰ ਕੌਰ, ਗੀਤਾ ਓਬਰਾਏ, ਮੀਨਾਕਸ਼ੀ, ਨੀਲਮ ਰਾਣੀ, ਪ੍ਰਦੀਪ ਕੁਮਾਰ, ਪਵਨ ਕੁਮਾਰ ਭਾਗ ਸਿੰਘ, ਪੂਨਮ ਸੂਰੀ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਗੁਰਮੇਜ ਸਿੰਘ, ਗੁਰਪ੍ਰੀਤ ਕੌਰ (ਸਾਰੇ ਅਧਿਆਪਕ), ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਪਿੰਡ ਦੀਆਂ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |