14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਵਲੋਂ ਡੀ. ਸੀ. ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 22-04-2026
ਭੁਲੱਥ/ਨਡਾਲਾ, 21 ਅਪ੍ਰੈਲ (ਮਨਜੀਤ ਸਿੰਘ ਰਤਨ, ਰਘਬਿੰਦਰ ਸਿੰਘ)-ਹਲਕਾ ਭੁਲੱਥ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਥਾਪਰ ਵਲੋਂ ਆਪਣੇ ਸਾਥੀਆਂ ਸਮੇਤ ਆਈ. ਏ. ਐੱਸ. ਅਧਿਕਾਰੀ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਗੁਰਮੀਤ ਸਿੰਘ ਥਾਪਰ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਭੁਲੱਥ ਹਲਕੇ 'ਚ ਆ ਰਹੀਆਂ ਕੁੱਝ ਮੁੱਖ ਸਮੱਸਿਆਵਾਂ ਤੇ ਹੋਰ ਵਿਕਾਸ ਮੁੱਦਿਆਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ | ਗੁਰਮੀਤ ਸਿੰਘ ਥਾਪਰ ਨੇ ਡੀ. ਸੀ. ਅਕਾਸ਼ ਬਾਂਸਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਇਕ ਇਮਾਨਦਾਰ, ਮਿਹਨਤੀ ਤੇ ਸੂਝਵਾਨ ਅਧਿਕਾਰੀ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦੇ ਹਨ ਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਦਮ ਚੁੱਕਦੇ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਧਿਕਾਰੀ ਲੋਕਾਂ 'ਚ ਵਿਸ਼ਵਾਸ ਪੈਦਾ ਕਰਦੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਵੀ ਗੁਰਮੀਤ ਸਿੰਘ ਥਾਪਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਥਾਪਰ ਨੇ ਦੱਸਿਆ ਕਿ ਡੀ. ਸੀ. ਕਪੂਰਥਲਾ ਦਾ ਕਹਿਣਾ ਕਿ ਜੇ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਿਨਾ ਝਿਜਕ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ ਤੇ ਉਸ ਦੀ ਗੱਲ ਨੂੰ ਤਰਜੀਹ ਦੇ ਆਧਾਰ 'ਤੇ ਸੁਣ ਕੇ ਹੱਲ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਪ੍ਰਮੋਦ ਕੁਮਾਰ, ਨੰਬਰਦਾਰ ਪਰਮਜੀਤ ਸਿੰਘ ਸਾਹੀ, ਨਿਰਵੈਰ ਸਿੰਘ ਮਾਨ ਤਲਵੰਡੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਨੂਰਪ੍ਰੀਤ ਕੌਰ ਨੇ ਮੈਰਿਟ 'ਚ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਨਾਂਅ ਕੀਤਾ ਰੌਸ਼ਨ... ਅਗਲੀ ਖ਼ਬਰ ਸਰਕਾਰੀ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ-ਸਰਬਜੀਤ ਸਿੰਘ ਲੁਬਾ...
Ad Position 24