14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੀਰੀ ਪੀਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਨੂਰਪ੍ਰੀਤ ਕੌਰ ਨੇ ਮੈਰਿਟ 'ਚ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਨਾਂਅ ਕੀਤਾ ਰੌਸ਼ਨ <br/>

Ad Position 21
No active advertisement
ਅਜੀਤ ਡੈਸਕ 22-04-2026
ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੌਕ ਬਜਾਜ ਭੱਠਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਸੁਨੀਲ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਨੂਰਪ੍ਰੀਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਨੇ ਕੁੱਲ 600 'ਚੋਂ 584 ਅੰਕ (97.33%) ਪ੍ਰਾਪਤ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਿਲ ਕੀਤਾ | ਮਨਰੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਸਕੂਲ ਵਿਚੋਂ ਦੂਸਰਾ ਤੇ ਕੰਚਨ ਸਪੁੱਤਰੀ ਗੁਰਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥਣਾਂ ਦੀ ਇਸ ਵੱਡੀ ਸਫਲਤਾ ਨੇ ਸਿੱਧ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ | ਇਸ ਮੌਕੇ ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਨਵਜੋਤ ਕੌਰ, ਸੰਦੀਪ ਕੌਰ, ਨਰੇਸ਼ ਕੁਮਾਰੀ ਤੇ ਹੋਰ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਧਰਤੀ ਦਿਵਸ 'ਤੇ ਧਰਤੀ ਮਾਂ ਦਾ ਧੰਨਵਾਦ ਤੇ ਮੁਆਫ਼ੀ ਮੰਗਣ ਦਾ ਦਿਨ-ਸੰਤ ਸੀਚੇਵਾਲ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਵਲੋਂ ਡੀ. ਸੀ. ਨਾਲ ਮੁਲਾਕਾਤ <br/>
Ad Position 24