14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਯਾਸਮੀਨ ਨੇ 98.4 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਕੀਤਾ ਪ੍ਰਾਪਤ ਸਮਾਜ ਅੰਦਰ ਧੀਆਂ ਕਿਸੇ ਤੋਂ ਘੱਟ ਨਹੀਂ ਹਨ-ਰਾਣਾ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਹਾਲ ਹੀ ਵਿਚ ਐਲਾਨੇ ਗਏ ਸੀ. ਬੀ. ਐਸ. ਈ. ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਹੋਣਹਾਰ ਵਿਦਿਆਰਥਣ ਯਾਸਮੀਨ ਨੇ 98.4 ਫੀਸਦੀ ਅੰਕ ਪ੍ਰਾਪਤ ਕਰਕੇ ਸੁਲਤਾਨਪੁਰ ਲੋਧੀ 'ਚ ਦੂਜਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਉਸ ਦੇ ਮਾਪਿਆਂ, ਅਧਿਆਪਕਾਂ ਤੇ ਪੂਰੇ ਸ਼ਹਿਰ ਦਾ ਨਾਂਅ ਰੌਸ਼ਨ ਹੋਇਆ | ਇਸ ਮਾਣਮੱਤੀ ਪ੍ਰਾਪਤੀ ਨੂੰ ਮਾਨਤਾ ਦਿੰਦੇ ਹੋਏ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਦਿਆਰਥਣ ਯਾਸਮੀਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਉਸ ਦੇ ਉੱਜਵਲ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਮੌਜੂਦਾ ਯੁੱਗ ਧੀਆਂ ਦਾ ਹੈ ਤੇ ਉਹ ਹਰ ਖੇਤਰ ਵਿਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ 'ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਡੇ ਖੇਤਰ ਦੀਆਂ ਧੀਆਂ ਸਿੱਖਿਆ ਦੇ ਖੇਤਰ 'ਚ ਲਗਾਤਾਰ ਨਵੀਆਂ ਉਚਾਈਆਂ ਛੂਹ ਰਹੀਆਂ ਹਨ | ਯਾਸਮੀਨ ਵਰਗੀਆਂ ਹੋਣਹਾਰ ਵਿਦਿਆਰਥਣਾਂ ਨਾ ਸਿਰਫ਼ ਆਪਣੇ ਪਰਿਵਾਰਾਂ ਦਾ ਸਗੋਂ ਪੂਰੇ ਸਮਾਜ ਤੇ ਸ਼ਹਿਰ ਦਾ ਮਾਣ ਵਧਾ ਰਹੀਆਂ ਹਨ | ਉਨ੍ਹਾਂ ਨੇ ਆਸ ਪ੍ਰਗਟਾਈ ਕਿ ਯਾਸਮੀਨ ਦੀ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ | ਇਸ ਮੌਕੇ ਡੱਲਾ ਪਿੰਡ ਦੇ ਸਰਪੰਚ ਚਰਨਜੀਤ ਬਾਊ, ਪੰਚ ਗੁਰਪ੍ਰੀਤ ਸਿੰਘ ਗੋਪੀ ਤੇ ਯਸ਼ਪਾਲ ਨਾਗਪਾਲ, ਪਿਤਾ ਸੰਜੀਵ ਕੁਮਾਰ, ਮਾਤਾ ਸਰਬਜੀਤ ਕੌਰ, ਦਵਿੰਦਰ ਸਿੰਘ ਲਾਲੀ, ਪੁਨੀਤ ਸ਼ਰਮਾ, ਸਰਪੰਚ ਟਿੰਕਾ ਸ਼ਰਮਾ, ਸਾਬੀ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਸੋਢੀ, ਸੇਵਾ ਸਿੰਘ ਤੇ ਸਮੂਹ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸਕੂਲ 'ਚ ਗਿਆਰ੍ਹਵੀਂ ਜਮਾਤ ਲਈ ਫਰੈਸ਼ਰ ਪਾਰਟੀ ਦਾ ਆਯੋਜਨ <br/> ਅਗਲੀ ਖ਼ਬਰ ਵਿਸ਼ਵ ਧਰਤੀ ਦਿਵਸ 'ਤੇ ਧਰਤੀ ਮਾਂ ਦਾ ਧੰਨਵਾਦ ਤੇ ਮੁਆਫ਼ੀ ਮੰਗਣ ਦਾ ਦਿਨ-ਸੰਤ ਸੀਚੇਵਾਲ <br/>
Ad Position 24