ਨਡਾਲਾ, 21 ਅਪ੍ਰੈਲ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ | ਇਸ ਮੌਕੇ ਕਾਲਜ ਪ੍ਰਬੰਧਕਾਂ ਤੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਜੀਵਨ, ਵਿਚਾਰਧਾਰਾ ਤੇ ਸੰਘਰਸ਼ਾਂ 'ਤੇ ਆਧਾਰਿਤ ਇਕ ਵਿਸ਼ੇਸ਼ ਡਾਕੂਮੈਂਟਰੀ (ਦਸਤਾਵੇਜ਼ੀ ਫ਼ਿਲਮ) ਦਿਖਾਈ ਗਈ | ਇਸ ਡਾਕੂਮੈਂਟਰੀ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ੁਰੂਆਤੀ ਜੀਵਨ, ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਦਾ ਸਾਹਮਣਾ ਕਰਦੇ ਹੋਏ, ਉੱਚ ਸਿੱਖਿਆ ਪ੍ਰਾਪਤ ਕਰਨ ਲਈ, ਉਨ੍ਹਾਂ ਵਲੋਂ ਕੀਤੇ ਗਏ ਕਠਿਨ ਸੰਘਰਸ਼ ਤੇ ਭਾਰਤੀ ਸੰਵਿਧਾਨ ਦੀ ਰਚਨਾ ਵਿਚ ਪਾਏ ਗਏ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਫ਼ਿਲਮ ਰਾਹੀਂ ਵਿਦਿਆਰਥੀਆਂ ਨੂੰ ਸਮਾਜਿਕ ਬਰਾਬਰੀ ਤੇ ਔਰਤਾਂ ਦੇ ਹੱਕਾਂ ਲਈ ਲੜੀ ਗਈ ਉਨ੍ਹਾਂ ਦੀ ਲੜਾਈ ਤੋਂ ਵੀ ਜਾਣੂ ਕਰਵਾਇਆ | ਡਾਕੂਮੈਂਟਰੀ ਦੇਖਣ ਤੋਂ ਬਾਅਦ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਬਾਬਾ ਸਾਹਿਬ ਦੇ ਮੂਲ ਮੰਤਰ 'ਸਿੱਖਿਅਤ ਬਣੋ, ਸੰਗਠਿਤ ਰਹੇ ਤੇ ਸੰਘਰਸ਼ ਕਰੋ' ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਅਪੀਲ ਕੀਤੀ | ਪ੍ਰੋਗਰਾਮ ਨੂੰ ਉਲੀਕਣ ਤੇ ਸਫ਼ਲ ਬਣਾਉਣ ਵਿਚ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ,, ਅਸਿਸਟੈਂਟ ਪ੍ਰੋਫੈਸਰ ਪਰਦੀਪ, ਅਸਿਸਟੈਂਟ ਪ੍ਰੋਫੈਸਰ ਹਰਜੀਤ, ਅਸਿਸਟੈਂਟ ਪ੍ਰੋਫੈਸਰ ਰਮਨਪ੍ਰੀਤ ਕੌਰ, ਅਸਿਸਟੈਂਟ ਪ੍ਰੋਫੈਸਰ ਰਮਨਦੀਪ ਕੌਰ, ਅਸਿਸਟੈਂਟ ਪ੍ਰੋਫੈਸਰ ਪ੍ਰੀਤੀ ਤੇ ਅਸਿਸਟੈਂਟ ਪ੍ਰੋਫੈਸਰ ਹਰਪ੍ਰੀਤ ਕੌਰ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ |