14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡਾ. ਅੰਬੇਡਕਰ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਸਕੂਲ ਵਿਖੇ ਸਟੇਸ਼ਨਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ)-ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਲਤਾਨਪੁਰ ਲੋਧੀ 'ਚ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਦੌਰਾਨ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਉਨ੍ਹਾਂ ਨੂੰ ਸਿੱਖਿਆ ਪ੍ਰਤੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਮੋਹਨ ਲਾਲ ਚੌਹਾਨ ਅਤੇ ਸਾਬਕਾ ਕੌਂਸਲਰ ਵਿੱਕੀ ਚੌਹਾਨ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਡਾ. ਅੰਬੇਡਕਰ ਮਹਾਨ ਯੁੱਗ ਨਾਇਕ ਸਨ, ਜਿਨ੍ਹਾਂ ਨੇ ਸਮਾਜ 'ਚ ਸਮਾਨਤਾ, ਨਿਆਂ ਤੇ ਅਧਿਕਾਰਾਂ ਲਈ ਅਹਿਮ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਤੇ ਮਿਹਨਤ ਕਰਕੇ ਆਪਣੇ ਭਵਿੱਖ ਨੂੰ ਰੌਸ਼ਨ ਬਣਾਉਣਾ ਚਾਹੀਦਾ ਹੈ | ਸਮਾਗਮ ਦੌਰਾਨ ਅਧਿਆਪਕਾਂ ਨੇ ਵੀ ਡਾ. ਅੰਬੇਡਕਰ ਦੀ ਜ਼ਿੰਦਗੀ ਅਤੇ ਸੰਘਰਸ਼ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਅੰਤ 'ਚ ਸਕੂਲ ਦੇ ਇੰਚਾਰਜ ਜਸਵਿੰਦਰ ਦੇਵੀ ਵਲੋਂ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਕੌਂਸਲਰ ਵਿੱਕੀ ਚੌਹਾਨ, ਸੀਨੀਅਰ ਸਹਾਇਕ ਸੰਨੀ ਸਹੋਤਾ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਨਿਊਟਨ, ਮਾ: ਗੁਰਚਰਨ ਦਾਸ, ਕੁਲਵੰਤ ਸਿੰਘ, ਪ੍ਰਸ਼ੋਤਮ ਲਾਲ, ਹਰੀ ਰਾਮ, ਕੁਲਵਿੰਦਰ ਕੌਰ, ਸੁਰਜੀਤ ਸਿੰਘ ਟਿੱਬਾ, ਦੀਪਕ ਚਾਵਲਾ, ਬਲਰਾਜ ਸਿੰਘ, ਵਿਕਰਮ ਜੀਤ ਸਿੰਘ, ਸੁਖਵੀਰ ਸਿੰਘ, ਵਰੁਣਦੀਪ ਕੌਰ, ਸੁਮਨਦੀਪ ਕੌਰ, ਨਵਦੀਪ ਕੌਰ, ਕਮਲਜੀਤ ਕੌਰ, ਰੀਤੂ ਬਾਲਾ, ਰਾਜਵੀਰ ਕੌਰ, ਸੁਰਿੰਦਰ ਸਿੰਘ, ਅਨੂਪ ਸਿੰਘ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖਹਿਰਾ ਪਰਿਵਾਰ ਵਲੋਂ ਗੁਰੂ ਘਰ ਠੰਢੇ ਪਾਣੀ ਵਾਲੇ ਕੂਲਰ ਦੀ ਸੇਵਾ ਕਰਵਾਈ <br/> ਅਗਲੀ ਖ਼ਬਰ ਬੀ. ਕੇ. ਯੂ. ਲੱਖੋਵਾਲ ਦੇ ਆਗੂਆਂ ਵਲੋਂ ਨਸ਼ਿਆਂ ਦੀ ਭੇਟ ਚੜ੍ਹੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ <b...
Ad Position 24