14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਕੂਲਾਂ 'ਚ ਪਿ੍ੰਸੀਪਲਾਂ, ਸਕੂਲ ਮੁਖੀਆਂ ਤੇ ਅਧਿਆਪਕਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ-ਹਰਿੰਦਰ ਸ਼ੀਤਲ <br/>

Ad Position 21
No active advertisement
ਅਜੀਤ ਡੈਸਕ 22-04-2026
ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਸੂਬਾਈ ਸਕੱਤਰ ਹਰਿੰਦਰ ਸ਼ੀਤਲ ਨੇ ਇਕ ਬਿਆਨ 'ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਦੇ ਸਰਕਾਰੀ ਸਕੂਲਾਂ 'ਚ ਪਿ੍ੰਸੀਪਲ, ਲੈਕਚਰਾਰ, ਅਧਿਆਪਕਾਂ, ਸਫ਼ਾਈ ਸੇਵਕਾਂ ਤੇ ਚੌਂਕੀਦਾਰਾਂ ਦੀਆਂ ਹਜ਼ਾਰਾਂ ਖਾਲੀ ਅਸਾਮੀਆਂ ਭਰ ਕੇ ਬੇਰੁਜ਼ਗਾਰ ਅਧਿਆਪਕਾਂ ਤੇ ਹੋਰ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਵਿਚ ਮੁਖੀਆਂ, ਪਿ੍ੰਸੀਪਲਾਂ ਤੇ ਅਧਿਆਪਕਾਂ ਦੀਆਂ ਹਜ਼ਾਰਾਂ ਦੀ ਗਿਣਤੀ 'ਚ ਅਸਾਮੀਆਂ ਖਾਲੀ ਹਨ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਬਸਪਾ ਆਗੂ ਨੇ ਕਿਹਾ ਕਿ ਜਿਹੜੇ ਸਕੂਲਾਂ 'ਚ ਅਧਿਆਪਕ ਤਾਇਨਾਤ ਵੀ ਹਨ ਉਨ੍ਹਾਂ ਦੀਆਂ ਡਿਊਟੀਆਂ ਬੀ. ਐਲ. ਓਜ਼, ਜਨਗਣਨਾ ਤੇ ਸੋਸ਼ਲ ਤੇ ਡਰੱਗ ਸਰਵੇ ਵਿਚ ਲਗਾ ਦਿੱਤੀਆਂ ਗਈਆਂ ਹਨ, ਜਿਸ ਕਾਰਨ ਸਕੂਲਾਂ ਦੀ ਪੜ੍ਹਾਈ ਬਿਲਕੁਲ ਠੱਪ ਹੋ ਕੇ ਰਹਿ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਸਪੋਰਟਸ ਮੀਟ ਕਰਵਾਈ <br/>
Ad Position 24