14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ)-ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਇਲਾਕਿਆਂ ਸਮਾਜ ਸੇਵਾ ਨੂੰ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਲਾਇਨ ਕਸ਼ਮੀਰ ਸਿੰਘ ਨੰਡਾ ਹੈਬਤਪੁਰ ਦੀ ਅਗਵਾਈ ਹੇਠਾਂ ਲੋੜਵੰਦਾਂ ਦੀ ਮਦਦ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਸੁਲਤਾਨਪੁਰ ਦੇ ਸਹਿਯੋਗ ਨਾਲ ਵਿਸ਼ੇਸ਼ ਮੈਡੀਕਲ ਤੇ ਖ਼ੂਨਦਾਨ ਕੈਂਪ ਲਗਾਇਆ | ਇਸ ਸਮੇਂ ਉਚੇਚੇ ਤੌਰ 'ਤੇ ਪੁੱਜੇ ਕਲੱਬ ਦੇ ਡਿਸਟਿ੍ਕਟ ਚੇਅਰਮੈਨ ਲਾਇਨ ਨਰਿੰਦਰ ਸਿੰਘ ਢਿੱਲੋਂ, ਲਾਇਨ ਲਖਵਿੰਦਰ ਸਿੰਘ ਗਾਜੀਪੁਰ ਸਾਬਕਾ ਪ੍ਰਧਾਨ, ਲਾਇਨ ਕਸ਼ਮੀਰ ਸਿੰਘ ਪ੍ਰਧਾਨ, ਲਾਇਨ ਲੇਡੀ ਕੁਲਵਿੰਦਰ ਕੌਰ, ਲਾਇਨ ਦਲਜੀਤ ਸਿੰਘ ਜੰਮੂ ਸੈਕਟਰੀ ਕਲੱਬ, ਲਾਇਨ ਹਰਜਿੰਦਰ ਸਿੰਘ ਹਰਨਾਮਪੁਰ ਖ਼ਜ਼ਾਨਚੀ, ਰਣਜੀਤ ਸਿੰਘ ਬੂਲਪੁਰ ਪੀ. ਆਰ. ਓ. ਆਦਿ ਨੇ ਆਪਣੀਆਂ ਸੇਵਾਵਾਂ ਦਿੱਤੀਆਂ | ਡਿਸਟਿ੍ਕਟ ਚੇਅਰਮੈਨ ਲਾਇਨ ਨਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਕਸ਼ਮੀਰ ਸਿੰਘ ਰਿਟਾ. ਲੈਕਚਰਾਰ ਦੀ ਅਗਵਾਈ ਹੇਠਾਂ ਸਮਾਜ ਸੇਵਾ ਦੇ ਵੱਖ-ਵੱਖ ਕਾਰਜ ਜਾਰੀ ਹਨ | ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਹੀ ਲਾਇਨਜ਼ ਕਲੱਬ ਵੱਲੋਂ ਬਹੁਤ ਹੀ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਤੇ ਲੋੜਵੰਦਾਂ ਦੇ ਮਦਦ ਦੇ ਇਲਾਵਾ ਫ਼ਰੀ ਮੈਡੀਕਲ ਕੈਂਪ ਲਗਾ ਕੇ ਲੋਕ ਭਲਾਈ ਹਿੱਤ ਸੇਵਾ ਕਾਰਜ ਹੋਰ ਵੀ ਕੀਤੇ ਜਾਣਗੇ | ਇਸ ਮੌਕੇ 235 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਦੁਆਬਾ ਹਸਪਤਾਲ ਸਹਿਯੋਗ ਨਾਲ ਲਾਏ ਗਏ ਖ਼ੂਨਦਾਨ ਕੈਂਪ ਵਿਚ 48 ਯੂਨਿਟ ਬਲੱਡ ਡੋਨੇਟ ਕੀਤਾ | ਇਸ ਮੌਕੇ ਲਾਇਨ ਜਰਨੈਲ ਸਿੰਘ ਗਾਜੀਪੁਰ, ਡਾ. ਸੰਤੋਖ ਸਿੰਘ, ਮਨਜਿੰਦਰ ਸਿੰਘ, ਦਲਜੀਤ ਸਿੰਘ ਸਾਬਕਾ ਚੀਫ਼ ਮੈਨੇਜਰ ਗੁਰਮੀਤ ਸਿੰਘ, ਲਾਇਨ ਸੁਖਨਿੰਦਰ ਸਿੰਘ ਬੂਲਪੁਰ, ਲਾਇਨ ਸੁਖਵਿੰਦਰ ਸਿੰਘ ਠੱਟਾ ਨਵਾਂ, ਗੁਰਪ੍ਰੀਤ ਸਿੰਘ ਢੋਟ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਸਕੂਲਾਂ 'ਚ ਪਿ੍ੰਸੀਪਲਾਂ, ਸਕੂਲ ਮੁਖੀਆਂ ਤੇ ਅਧਿਆਪਕਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ-ਹਰਿੰਦਰ ਸ਼ੀਤਲ <br/>
Ad Position 24