14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਸਰਕਾਰ ਦੇ ਪੋਰਟਲ 'ਤੇ ਦਰਜ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ 'ਚ ਕੀਤਾ ਜਾਵੇ-ਡੀ.ਸੀ.

Ad Position 21
No active advertisement
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ 'ਚ ਹੋਈ ਮੀਟਿੰਗ 'ਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਿਚ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ | ਤਸਵੀਰ 'ਚ ਦੋਆਬਾ ਜ਼ੋਨ ਦੇ ਇੰਚਾਰਜ ਹਰਿੰਦਰ ਸਿੰਘ ਮਨੋਚਾ ਤੇ ਹੋਰ | ਤਸਵੀਰ : ਤਿਲਕਰਾਜ <br/> 22-04-2026
ਕਪੂਰਥਲਾ, 21 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੇ ਪੋਰਟਲ 'ਤੇ ਦਰਜ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਵਿਚ ਨਿਪਟਾਰਾ ਕੀਤਾ ਜਾਵੇ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ ਦੀ ਅਗਵਾਈ 'ਚ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਲਈ ਕਿਸੇ ਵੀ ਕੰਮ ਵਿਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਐਸ. ਡੀ. ਐਮ. ਤੇ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਨੂੰ ਆਪਸੀ ਤਾਲਮੇਲ ਵਧਾਉਣ ਲਈ ਕਿਹਾ ਤਾਂ ਜੋ ਜ਼ਮੀਨੀ ਪੱਧਰ 'ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ | ਮੀਟਿੰਗ 'ਚ ਐਸ. ਪੀ. ਹੈੱਡ ਕੁਆਟਰ ਗੁਰਪ੍ਰੀਤ ਸਿੰਘ ਗਿੱਲ ਨੇ ਵਪਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਸੁਰੱਖਿਆ ਤੇ ਸਹਿਯੋਗ ਲਈ ਹਮੇਸ਼ਾ ਤਤਪਰ ਹੈ | ਉਨ੍ਹਾਂ ਕਿਹਾ ਕਿ ਭੀੜ-ਭੜੱਕੇ ਵਾਲੇ ਬਾਜ਼ਾਰਾਂ 'ਚ ਆਵਾਜਾਈ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾਵੇਗੀ | ਮੀਟਿੰਗ 'ਚ ਦੁਆਬਾ ਜ਼ੋਨ ਦੇ ਇੰਚਾਰਜ ਹਰਿੰਦਰ ਸਿੰਘ ਮਨੋਚਾ ਤੇ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ ਨੇ ਵਪਾਰੀਆਂ ਦੀਆਂ ਬਿਜਲੀ, ਸਟਰੀਟ ਲਾਈਟਾਂ ਤੇ ਪੰਜਾਬ ਸਰਕਾਰ ਦੇ ਪੋਰਟਲ ਸੰਬੰਧੀ ਤਕਨੀਕੀ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ | ਮੀਟਿੰਗ 'ਚ ਵੱਖ-ਵੱਖ ਸਬਡਵੀਜ਼ਨਾਂ ਦੇ ਐਸ. ਡੀ. ਐਮ., ਸਹਾਇਕ ਕਮਿਸ਼ਨਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰੀਵਾਲ ਪੁਲਿਸ ਵਲੋਂ ਨਸ਼ਿਆਂ ਦੇ ਮਾਮਲੇ 'ਚ 2 ਕਾਬੂ ਅਗਲੀ ਖ਼ਬਰ ਪਾਵਨ ਨਗਰੀ ਦੇ ਮੁੱਖ ਦੁਆਰ 'ਤੇ ਲੱਗੇ ਗੰਦਗੀ ਤੇ ਕੂੜੇ ਦੇ ਢੇਰ <br/>
Ad Position 24