13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ <br/>

Ad Position 21
No active advertisement
ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਕਾਲਜ ਦੇ ਵਿਦਿਆਰਥੀ ਗੇਟ ਰੈਲੀ ਕਰਦੇ ਹੋਏ | ਤਸਵੀਰ : ਤਿਲਕਰਾਜ <br/> 22-04-2026
ਕਪੂਰਥਲਾ, 21 ਅਪ੍ਰੈਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਸੈਮੀਨਾਰ ਕਰਵਾਇਆ | ਉਪਰੰਤ ਵਿਦਿਆਰਥੀਆਂ ਨੇ ਕਾਲਜ ਦੇ ਗੇਟ 'ਤੇ ਜਾਗਰੂਕਤਾ ਰੈਲੀ ਵੀ ਕੱਢੀ | ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਵਿਰਕ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਨਸ਼ੇ ਇਨਸਾਫ਼ ਨੂੰ ਘੁਣ ਵਾਂਗ ਖਾ ਜਾਂਦੇ ਹਨ ਤੇ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਨਾਲ ਜੋੜੀਏ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਖ਼ੁਦ ਜਾਗਰੂਕ ਹੋ ਕੇ ਹੋਰਨਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ | ਇਸ ਮੌਕੇ ਡਾ. ਅੰਮਿ੍ਤ ਕੌਰ, ਸਿਮਰਨਜੀਤ ਕੌਰ, ਸੁਨੀਤਾ ਸੁਮਨ, ਰਾਜਵਿੰਦਰ ਕੌਰ, ਕੁਲਵਿੰਦਰ ਕੁਮਾਰ, ਦਿਲਦਾਰ ਸਿੰਘ, ਪ੍ਰੋ. ਹੈਪੀ ਕੁਮਾਰ, ਵਿਪਨ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਪਾਲ ਗੋਧਾਮ ਮਹਾਂਤੀਰਥ ਤੋਂ ਸਜਾਈ ਵਿਸ਼ਾਲ ਕਲਸ਼ ਤੇ ਸ਼ੋਭਾ ਯਾਤਰਾ <br/> ਅਗਲੀ ਖ਼ਬਰ ਡਾ. ਚੱਬੇਵਾਲ ਨੇ ਸੜਕਾਂ ਦੇ ਵਿਕਾਸ ਦੇ ਕੰਮ ਦਾ ਲਿਆ ਜਾਇਜ਼ਾ <br/>
Ad Position 24