13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀ ਸੰਬੰਧੀ ਕਾਨੂੰਨ ਬਣਾ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦਾ ਦਿਲ ਜਿੱਤਿਆ-'ਆਪ' ਆਗੂ <br/>

Ad Position 21
No active advertisement
ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ ਦੇ ਉਪ ਚੇਅਰਮੈਨ ਲਾਭ ਸਿੰਘ ਧੰਜੂ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਸਰਪੰਚ ਗੁਰਦੇਵ ਸਿੰਘ ਪੱਪਾ, ਹਰਮਿੰਦਰ ਜੀਤ ਸਿੰਘ ਬੱਬੂ ਪੰਡੋਰੀ, ਜੱਸ ਟੁਰਨਾ ਝੰਡੂਵਾਲ | <br/> 22-04-2026
ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਬੇਅਦਬੀ ਰੋਕਣ ਲਈ ਜੋ ਕਾਨੂੰਨ ਬਣਾ ਕੇ ਲਾਗੂ ਕੀਤਾ ਹੈ, ਉਹ ਇਕ ਇਤਿਹਾਸਿਕ ਫ਼ੈਸਲਾ ਹੈ ਜਿਸ ਨਾਲ ਸਾਡੇ ਪਾਵਨ ਗ੍ਰੰਥਾਂ ਦੀ ਬੇਅਦਬੀ ਰੁਕੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ ਦੇ ਉਪ ਚੇਅਰਮੈਨ ਲਾਭ ਸਿੰਘ ਧੰਜੂ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਗੁਰਦੇਵ ਸਿੰਘ ਪੱਪਾ ਮਹੀਜੀਤ ਪੁਰ, ਯੂਥ ਆਗੂ ਹਰਮਿੰਦਰ ਜੀਤ ਸਿੰਘ ਪੰਡੋਰੀ ਤੇ ਜੱਸ ਟੁਰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਬਣੇ ਵੱਖ-ਵੱਖ ਮੁੱਖ ਮੰਤਰੀਆਂ ਕੋਲੋਂ ਇਹ ਕਾਨੂੰਨ ਨਾ ਤਾਂ ਬਣ ਸਕਿਆ ਅਤੇ ਨਾ ਹੀ ਪਾਸ ਹੋ ਸਕਿਆ ਜਦਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਹ ਕਾਨੂੰਨ ਬਣਾ ਕੇ ਇੱਕ ਇਤਿਹਾਸ ਰਚਿਆ ਹੈ ਅਤੇ ਹੋਰ ਵੀ ਖ਼ੁਸ਼ੀ ਵਾਲੀ ਗੱਲ ਇਹ ਵੀ ਹੈ ਕਿ ਪੰਜਾਬ ਦੇ ਗਵਰਨਰ ਨੇ ਵੀ ਇਸ ਕਾਨੂੰਨ ਨੂੰ ਪਾਸ ਕਰਨ ਲਈ ਪਹਿਲ ਦੇ ਆਧਾਰ 'ਤੇ ਦਸਤਖ਼ਤ ਕੀਤੇ ਹਨ | 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਬਣੇ ਇਸ ਕਾਨੂੰਨ ਨਾਲ ਹਰ ਖੇਤਰ ਵਿਚ ਖ਼ੁਸ਼ੀ ਦੀ ਲਹਿਰ ਹੈ |

Ad Position 22
No active advertisement
ਪਿਛਲੀ ਖ਼ਬਰ ਖੇਤ ਵਿਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਨੂੰ ਲਾਵਾਰਸ ਕੁੱਤੇ ਨੇ ਕੀਤਾ ਜ਼ਖ਼ਮੀ <br/> ਅਗਲੀ ਖ਼ਬਰ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਵੱਖ-ਵੱਖ ਅਨਾਜ ਮੰਡੀਆਂ 'ਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ...
Ad Position 24