13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੜਕ 'ਤੇ ਸ਼ਰਾਬ ਪੀਂਦੇ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸੜਕ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਸੰਜੇ ਕੁਮਾਰ ਵਾਸੀ ਛਾਉਣੀ ਮੁਹੱਲਾ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀ ਸ਼ਰ੍ਹੇਆਮ ਸੜਕ 'ਤੇ ਨਸ਼ਾ ਕਰ ਰਹੇ ਸਨ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸ਼ਿਵਮ ਕੁਮਾਰ ਵਾਸੀ ਦਸਮੇਸ਼ ਨਗਰ, ਰੋਹਿਤ ਵਾਸੀ ਮਿੱਲਰਗੰਜ ਨੂੰ ਵੀ ਸੜਕ 'ਤੇ ਸ਼ਰਾਬ ਪੀਂਦੇ ਕਾਬੂ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਰਾਮ ਕੁਮਾਰ ਵਾਸੀ ਭਗਵਾਨ ਨਗਰ ਨੂੰ ਵੀ ਸੜਕ 'ਤੇ ਸ਼ਰ੍ਹੇਆਮ ਸ਼ਰਾਬ ਪੀਂਦੇ ਕਾਬੂ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਅਮਰਪਾਲ ਵਾਸੀ ਤਾਜਗੰਜ ਨੂੰ ਵੀ ਸੜਕ 'ਤੇ ਸ਼ਰਾਬ ਪੀਂਦੇ ਕਾਬੂ ਕੀਤਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਸ਼ਰਾਬ ਅਤੇ ਕੁੱਝ ਹੋਰ ਸਾਮਾਨ ਬਰਾਮਦ ਕੀਤਾ ਹੈ | ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦੀਵਾਨ ਨੇ ਪੰਜਾਬ ਭਰ ਵਿਚ ਲਗਾਏ ਜਾਣ ਵਾਲੇ ਬਿਜਲੀ ਕੱਟਾਂ 'ਤੇ ਜਤਾਈ ਚਿੰਤਾ <br/> ਅਗਲੀ ਖ਼ਬਰ ਕਾਲਜ ਵਿਦਿਆਰਥੀਆਂ ਦੇ ਰਚਨਾਤਮਕ ਮੁਕਾਬਲੇ ਕਰਵਾਏ
Ad Position 24