13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਯੁਵਰਾਜ ਮਲਹੋਤਰਾ ਕਾਂਗਰਸ ਪਾਰਟੀ ਲੁਧਿਆਣਾ, ਦਿਹਾਤੀ ਦੇ ਮੀਡੀਆ ਇੰਚਾਰਜ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 22-04-2026
ਲਾਡੋਵਾਲ, 21 ਅਪ੍ਰੈਲ (ਬਲਬੀਰ ਸਿੰਘ ਰਾਣਾ)-ਕਾਂਗਰਸ ਪਾਰਟੀ, ਜੋ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਹਮੇਸ਼ਾ ਨਾਲ ਲੈ ਕੇ ਚੱਲਦੀ ਹੈ ਅਤੇ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜਦੀ ਹੈ, ਜਿਨ੍ਹਾਂ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨੇਕ ਸਿਪਾਹੀ ਵਜੋਂ ਆਪਣੀਆਂ ਸੇਵਾਵਾਂ ਨੂੰ ਨਿਭਾਇਆ ਹੋਵੇ, ਕਾਂਗਰਸ ਪਾਰਟੀ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਲਈ ਯੋਗ ਅਹੁਦੇ ਦੇ ਕੇ ਨਿਵਾਜਦੀ ਹੈ | ਇਕ ਅਜਿਹਾ ਨੌਜਵਾਨ, ਜੋ ਕਾਂਗਰਸ ਪਾਰਟੀ ਦਾ ਸਿਰਮੌਰ ਵਰਕਰ ਅਤੇ ਸਾਬਕਾ ਸਰਪੰਚ ਯੁਵਰਾਜ ਮਲਹੋਤਰਾ ਹੈ, ਜੋ ਕਿ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਹਜੂਰੀ ਬਾਗ ਕਾਲੋਨੀ (ਭੱਟੀਆਂ ਬੇਟ) ਦੇ ਵਾਸੀ ਹਨ, ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜ਼ੰੁਮੇਵਾਰੀਆਂ, ਗਤੀਵਿਧੀਆਂ ਅਤੇ ਉਨ੍ਹਾਂ ਦੀ ਕਾਬਲੀਅਤ ਨੂੰ ਦੇਖਦਿਆਂ ਹੋਇਆਂ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ, ਦਿਹਾਤੀ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ ਨਿਯੁਕਤ ਮੀਡੀਆ ਇੰਚਾਰਜ ਯੁਵਰਾਜ ਮਲਹੋਤਰਾ ਨੇ ਕਾਂਗਰਸ ਹਾਈ ਕਮਾਂਡ, ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਆਦਿ ਨੂੰ ਦਿਲ ਦੀਆਂ ਗਹਿਰਾਈਆਂ ਵਿਚੋਂ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਮੈਨੂੰ ਮਾਣ ਸਨਮਾਨ ਅਤੇ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨ ਦੇਹੀ ਨਾਲ ਨਿਭਾ ਕੇ ਪਾਰਟੀ ਦੀਆਂ ਆਸਾਂ 'ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰਾਂਗਾ, ਹੁਣ ਪਾਰਟੀ ਦੀ ਪਹਿਲਾਂ ਨਾਲੋਂ ਹੋਰ ਵੀ ਵੱਧ ਸੇਵਾ ਕਰਾਂਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ | ਇਸ ਮੌਕੇ ਯੁਵਰਾਜ ਮਲਹੋਤਰਾ ਨੂੰ ਸੱਜਣਾਂ-ਮਿੱਤਰਾਂ ਅਤੇ ਪਾਰਟੀ ਵਰਕਰਾਂ ਵਲੋਂ ਚੁਫੇਰਿਓਾ ਵਧਾਈਆਂ ਦੇ ਕੇ ਖੁਸ਼ੀ ਦਾ ਇਜ਼ਹਾਰ ਸਾਂਝਾ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਇਸਰੋ ਪ੍ਰੋਗਰਾਮ ਲਈ ਚੁਣਿਆ <br/> ਅਗਲੀ ਖ਼ਬਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 'ਚ ਅਹਿਮ ਫ਼ੈਸਲਾ <br/>
Ad Position 24