13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਾਜਪਾ ਆਗੂ ਬਾਂਸਲ ਵਲੋਂ ਮਮਤਾ ਆਸ਼ੂ ਦੇ ਬਿਆਨ ਦਾ ਤਿੱਖਾ ਵਿਰੋਧ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਕਾਂਗਰਸੀ ਆਗੂ ਮਮਤਾ ਆਸ਼ੂ ਵਲੋਂ ਨਾਰੀ ਸ਼ਕਤੀ ਵੰਦਨ ਅਧਿਨਿਯਮ ਬਿੱਲ 'ਤੇ ਦਿੱਤੇ ਬਿਆਨ ਦੀ ਕੜੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਸੰਸਦ ਅਤੇ ਵਿਧਾਨ ਸਭਾ ਵਿਚ ਮਹਿਲਾਵਾਂ ਲਈ 33 ਫ਼ੀਸਦੀ ਰਿਜ਼ਰਵੇਸ਼ਨ ਦਾ ਰਸਤਾ ਖੋਲ੍ਹਣ ਵਾਲੇ ਇਸ ਬਿੱਲ ਦਾ ਵਿਰੋਧ ਕਰਕੇ ਕਾਂਗਰਸ ਨੇ ਭੈਣਾਂ ਦੇ ਹੱਕਾਂ ਨੰੂ ਨੁਕਸਾਨ ਪਹੁੰਚਾਇਆ ਹੈ | ਬਾਂਸਲ ਨੇ ਦੋਸ਼ ਲਗਾਇਆ ਕਿ ਕਾਂਗਰਸ ਹਮੇਸ਼ਾ ਵੱਡੇ ਸੁਧਾਰਾਂ ਦਾ ਵਿਰੋਧ ਕਰਦੀ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਹਿਲਾਵਾਂ ਲਈ 'ਬੇਟੀ ਬਚਾਓ ਬੇਟੀ ਪੜ੍ਹਾਓ', ਪ੍ਰਧਾਨ ਮੰਤਰੀ ਮਾਤਰੀ ਵੰਦਨਾ ਯੋਜਨਾ ਅਤੇ ਸੁਕਨਿਆ ਸਮਿ੍ੱਧੀ ਯੋਜਨਾ ਵਰਗੀਆਂ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਮਹਿਲਾਵਾਂ ਨੰੂ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੰੂ ਆਪਣੇ ਪਿਛਲੇ ਰਿਕਾਰਡ 'ਤੇ ਵੀ ਨਜ਼ਰ ਮਾਰਨੀ ਚਾਹੀਦੀ ਹੈ ਅਤੇ ਦੇਸ਼ ਦੀ ਨਾਰੀ ਹੁਣ ਸਭ ਕੁੱਝ ਸਮਝ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ-ਤਪ ਚੌਪਹਿਰਾ ਸਮਾਗਮ <br/> ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਇਸਰੋ ਪ੍ਰੋਗਰਾਮ ਲਈ ਚੁਣਿਆ <br/>
Ad Position 24