13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ-ਤਪ ਚੌਪਹਿਰਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-04-2026
ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ 'ਜਪ-ਤਪ ਚੌਪਹਿਰਾ ਸਮਾਗਮ' ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਆਨੰਦ ਮਾਣਿਆ | ਚੌਪਹਿਰੇ ਦੌਰਾਨ ਵਿਸ਼ੇਸ਼ ਤੌਰ 'ਤੇ ਜਪੁਜੀ ਸਹਿਬ, ਚੌਪਈ ਸਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਇਲਾਵਾ ਨਾਮ-ਸਿਮਰਨ ਅਤੇ 'ਵਾਹਿਗੁਰੂ' ਮੰਤਰ ਦਾ ਜਾਪ ਕਰਵਾਇਆ ਗਿਆ, ਜਿਸ ਨਾਲ ਪੂਰਾ ਮਾਹੌਲ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਜਪ ਤਪ ਚੌਪਹਿਰਾ ਸਮਾਗਮ ਵਿਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਹੋਰਨਾਂ ਤੋਂ ਇਲਾਵਾ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਜਸਮੇਲ ਕੌਰ ਖੇੜੀਕਲਾਂ, ਅਰਵਿੰਦਰ ਕੌਰ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਟੋਨੀ ਐਨਆਰਆਈ, ਮਨਪ੍ਰੀਤ ਸਿੰਘ ਪਿ੍ੰਸ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਿਕ ਹੋਏ |

Ad Position 22
No active advertisement
ਪਿਛਲੀ ਖ਼ਬਰ ਕਾਕਾ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਕੀਤੀ ਪੈਦਲ ਯਾਤਰਾ <br/> ਅਗਲੀ ਖ਼ਬਰ ਭਾਜਪਾ ਆਗੂ ਬਾਂਸਲ ਵਲੋਂ ਮਮਤਾ ਆਸ਼ੂ ਦੇ ਬਿਆਨ ਦਾ ਤਿੱਖਾ ਵਿਰੋਧ <br/>
Ad Position 24