13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੜਾ ਪਿੰਡ ਦੇ ਸਕੂਲਾਂ ਵਿਚ ਸਾਇੰਸ ਕਮਰੇ ਅਤੇ ਆਮ ਕਮਰਿਆਂ ਦਾ ਹੋਇਆ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਗੁਰਾਇਆ, 21 ਅਪ੍ਰੈਲ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪ੍ਰਦੀਪ ਦੁੱਗਲ ਅਤੇ ਇੰਚਾਰਜ ਪਿ੍ੰਸੀਪਲ ਪ੍ਰੇਮ ਕੁਮਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਗੋਹਾਵਰ ਅਤੇ ਬੜਾ ਪਿੰਡ ਵਿਖੇ ਸਾਇੰਸ ਕਮਰੇ ਅਤੇ ਆਮ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਇਸ ਨਾਲ ਇਨ੍ਹਾਂ ਪਿੰਡਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮਾਂ ਦੀ ਸਹੂਲਤ ਮਿਲੇਗੀ | ਉਦਘਾਟਨ ਮੌਕੇ ਚੇਅਰਮੈਨ ਪ੍ਰਦੀਪ ਦੁੱਗਲ ਨੇ ਕਿਹਾ ਸਰਕਾਰ ਵਲੋਂ ਸਿੱਖਿਆ ਨੂੰ ਉੱਚ ਪਾਏਦਾਨ ਤੱਕ ਲਿਜਾਣ ਲਈ ਪਹਿਲ ਦੇ ਅਧਾਰ 'ਤੇ ਪੂਰੇ ਪੰਜਾਬ ਵਿਚ ਇਸ ਤਰ੍ਹਾਂ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਧੁਨਿਕ ਸਾਇੰਸ ਪ੍ਰਯੋਗਸ਼ਾਲਾਵਾਂ ਤੇ ਚੰਗੇ ਕਲਾਸ-ਰੂਮਾਂ ਤੋਂ ਬਿਨਾਂ ਵਿਦਿਆਰਥੀਆਂ ਦੀ ਗੁਣਵੱਤਾ ਵਾਲੀ ਸਿੱਖਿਆ ਸੰਭਵ ਨਹੀਂ ਹੈ | ਪਿ੍ੰਸੀਪਲ ਪ੍ਰੇਮ ਕੁਮਾਰ ਨੇ ਕਿਹਾ ਕਿ ਉਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਨਾ ਸਾਡਾ ਮੁਢਲਾ ਫ਼ਰਜ਼ ਹੈ, ਸਰਕਾਰ ਇਸ ਨੂੰ ਪੂਰਾ ਕਰ ਰਹੀ ਹੈ | ਇਸ ਮੌਕੇ ਮੀਡੀਆ ਇੰਚਾਰਜ ਜ਼ਿਲ੍ਹਾ ਜਲੰਧਰ ਮੇਲਾ ਸਿੰਘ ਰੁੜਕਾ ਤੋਂ ਇਲਾਵਾ, ਪਲਵਿੰਦਰ ਸਿੰਘ ਨੌਰਾ ਟਰੇਡ ਵਿੰਗ ਆਗੂ, ਸੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ ਕਰਨ ਫਾਂਡੇ, ਸੁਖਵਿੰਦਰ ਸਿੰਘ ਸੁੱਖਾ,ਤਰਲੋਕ ਸਿੰਘ ਵਿਰਕ, ਮਨਦੀਪ ਰਾਏ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਮਹਿਲ ਵਿਚ ਭਗਵਾਨ ਪਰਸ਼ੂਰਾਮ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮਹਿੰਦਰ ਸਿੰਘ ਯੂ.ਕੇ. ਵਲੋਂ ਸਰਕਾਰੀ ਸਕੂਲ ਤਲਵਣ ਨੂੰ 10,000 ਰੁਪਏ ਭੇਟ <br/>
Ad Position 24