05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੁਰਾਣੀ ਕਚਹਿਰੀ ਵਿਚ ਕੱਲ੍ਹ ਰਾਤ ਨੂੰ 8 ਵਜੇ ਹੋਵੇਗੀ ਮੋਕ ਡਰਿੱਲ <br/>

Ad Position 21
No active advertisement
ਅਜੀਤ ਡੈਸਕ 23-04-2026
ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ 24 ਅਪ੍ਰੈਲ ਨੂੰ ਰਾਤ 8 ਵਜੇ ਪੁਰਾਣੀ ਕਚਿਹਰੀ ਕਪੂਰਥਲਾ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਮੋਕ ਡਰਿੱਲ ਕਰਵਾਈ ਜਾ ਰਹੀ ਹੈ | ਰਾਜ ਦੇ ਸਾਰੇ ਜ਼ਿਲਿ੍ਹਆਂ ਵਿਚ ਸਿਵਲ ਡਿਫੈਂਸ ਦੀ ਜਾਂਚ ਕਰਨ ਲਈ ਇਹ ਮੋਕ ਡਰਿੱਲ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਮੋਕ ਡਰਿੱਲ ਏਅਰ ਰੇਡ ਚਿਤਾਵਨੀ ਸਿਗਨਲ ਸ਼ੁਰੂ ਹੋਵੇਗੀ ਜੋ ਸਾਇਰਨ ਨਾਲ ਦਿੱਤਾ ਜਾਵੇਗਾ ਤੇ ਇਸ ਦੌਰਾਨ ਪਾਵਰਕਾਮ ਵਲੋਂ ਕੇਵਲ ਇਸੇ ਹੀ ਇਲਾਕੇ ਦੀਆਂ ਲਾਈਟਾਂ ਨੂੰ ਕੁੱਝ ਸਮੇਂ ਲਈ ਬੰਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਿਸ਼ਚਿਤ ਸਥਾਨ 'ਤੇ ਬਲੈਕ ਆਊਟ ਦੌਰਾਨ ਆਮ ਲੋਕ ਆਪਣੀਆਂ ਸਾਰੀਆਂ ਗੈਰ ਜ਼ਰੂਰੀ ਬੱਤੀਆਂ ਬੰਦ ਕਰਨ | ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਇਸ ਦੌਰਾਨ ਚਾਲੂ ਰਹਿਣਗੀਆਂ | ਅਕਾਸ਼ ਬਾਂਸਲ ਨੇ ਦੱਸਿਆ ਕਿ ਮੋਕ ਡਰਿੱਲ ਦੀ ਸਮਾਪਤੀ ਉਪਰੰਤ ਆਲ ਕਲੀਅਰ ਸਿਗਨਲ ਦੋ ਮਿੰਟ ਲਈ ਲਗਾਤਾਰ ਉੱਚੀ ਧੁਨੀ ਵਾਲਾ ਸਾਇਰਨ ਦਿੱਤਾ ਜਾਵੇਗਾ ਜੋ ਮੋਕ ਡਰਿੱਲ ਦੇ ਖ਼ਤਮ ਹੋਣ ਦਾ ਸੰਕੇਤ ਹੋਵੇਗਾ | ਉਨ੍ਹਾਂ ਕਿਹਾ ਮੋਕ ਡਰਿੱਲ ਦੌਰਾਨ ਅੱਗ ਬੁਝਾਊ ਕਾਰਵਾਈ, ਖ਼ੋਜ ਅਤੇ ਰਾਹਤ ਕਾਰਜ, ਫਸਟਏਡ ਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਦੀ ਢੋਆ ਢੁਆਈ, ਟਰੈਫ਼ਿਕ ਤੇ ਭੀੜ 'ਤੇ ਕਾਬੂ ਪਾਉਣ ਲਈ ਪ੍ਰਤੀਕਾਤਮਕ ਰਿਹਰਸਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੋਕ ਡਰਿੱਲ ਦੌਰਾਨ ਐਨ.ਸੀ.ਸੀ. ਦੇ ਵਿਦਿਆਰਥੀ, ਸਿਵਲ ਡਿਫੈਂਸ, ਸਿਹਤ ਵਿਭਾਗ ਦੇ ਕਰਮਚਾਰੀ ਤੇ ਟਰੈਫ਼ਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਅਧਿਕਾਰੀ ਵੀ ਹਾਜ਼ਰ ਰਹਿਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਘਬਰਾਉਣ ਨਾ ਇਹ ਕੇਵਲ ਸਿਵਲ ਡਿਫੈਂਸ ਦੀ ਤਿਆਰੀ ਲਈ ਇਕ ਰੁਟੀਨ ਡਰਿੱਲ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਹਰੇਕ ਸਾਲ ਅਪ੍ਰੈਲ ਤੇ ਨਵੰਬਰ ਮਹੀਨੇ ਵਿਚ ਮੋਕ ਡਰਿੱਲ ਕਰਵਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਵੇਦਾਂਤਾ ਨੇ ਵਪਾਰਕ ਵਖਰੇਵੇਂ ਲਈ 1 ਮਈ ਰਿਕਾਰਡ ਤਰੀਕ ਕੀਤੀ ਨਿਰਧਾਰਤ <br/>
Ad Position 24