05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 23-04-2026
ਕਪੂਰਥਲਾ, 22 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਜਲੰਧਰ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਪਤੀ ਪਤਨੀ ਨੂੰ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਵਨ ਕੁਮਾਰ ਤੇ ਉਸਦੀ ਪਤਨੀ ਜੋਤੀ ਵਾਸੀ ਜਲੰਧਰ ਜੋ ਕਿ ਕਪੂਰਥਲਾ ਵਿਖੇ ਰਿਸ਼ਤੇਦਾਰਾਂ ਨੂੰ ਮਿਲ ਕੇ ਆਪਣੇ ਘਰ ਜਾ ਰਹੇ ਸਨ, ਜਦੋਂ ਉਹ ਸਾਇੰਸ ਸਿਟੀ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਰਮਜੀਤਪੁਰ ਨੇੜੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ 3 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਅਗਲੀ ਖ਼ਬਰ ਪੁਰਾਣੀ ਕਚਹਿਰੀ ਵਿਚ ਕੱਲ੍ਹ ਰਾਤ ਨੂੰ 8 ਵਜੇ ਹੋਵੇਗੀ ਮੋਕ ਡਰਿੱਲ <br/>
Ad Position 24