05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਕਰਮਜੀਤਪੁਰ ਨੇੜੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ 3 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ

Ad Position 21
No active advertisement
ਅਜੀਤ ਡੈਸਕ 23-04-2026
ਡਡਵਿੰਡੀ, 22 ਅਪ੍ਰੈਲ (ਦਿਲਬਾਗ ਸਿੰਘ ਝੰਡ)-ਕਰਮਜੀਤਪੁਰ ਰੋਡ ਨੇੜੇ ਬਿਜਲੀ ਦੇ ਟਰਾਂਸਫ਼ਾਰਮਰ 'ਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਿਆਨਕ ਅੱਗ ਲੱਗ ਗਈ | ਚੰਗਿਆੜੀਆਂ ਨਾਲ ਸ਼ੁਰੂ ਹੋਈ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਆਲੇ-ਦੁਆਲੇ ਦੇ ਖੇਤਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ | ਘਟਨਾ ਦੌਰਾਨ ਇਲਾਕੇ ਵਿੱਚ ਅਫਰਾ-ਤਫਰੀ ਦਾ ਮਾਹੌਲ ਬਣ ਗਿਆ | ਘਟਨਾ ਸਥਾਨ ਤੇ ਹਾਜ਼ਰ ਲੋਕਾਂ ਅਨੁਸਾਰ ਟਰਾਂਸਫ਼ਾਰਮਰ ਤੋਂ ਨਿਕਲੀ ਚਿੰਗਾਰੀਆਂ ਨੇ ਸੁੱਕੀ ਫ਼ਸਲ ਨੂੰ ਤੁਰੰਤ ਅੱਗ ਦੀ ਲਪਟਾਂ ਵਿੱਚ ਬਦਲ ਦਿੱਤਾ | ਤੇਜ਼ ਹਵਾਵਾਂ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ 3 ਏਕੜ ਦੇ ਕਰੀਬ ਪੱਕੀ ਹੋਈ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ | ਪੀੜਤ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਮਾਛੀਜੋਆ ਨੇ ਦੱਸਿਆ ਕਿ ਉਸ ਨੇ 58 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਠੇਕੇ 'ਤੇ ਲੈ ਕੇ ਕਣਕ ਦੀ ਕਾਸ਼ਤ ਕੀਤੀ ਸੀ | ਫ਼ਸਲ ਦੀ ਕਟਾਈ ਹੋਣ ਵਾਲੀ ਸੀ ਪਰ ਅਚਾਨਕ ਵਾਪਰੀ ਇਸ ਘਟਨਾ ਨੇ ਉਨ੍ਹਾਂ ਦੀ ਸਾਰੀ ਮਿਹਨਤ ਬਰਬਾਦ ਕਰ ਦਿੱਤੀ | ਉਸ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗੀ ਤਾਂ ਉਸ ਨੇ ਅਤੇ ਆਸ-ਪਾਸ ਦੇ ਕਿਸਾਨਾਂ ਨੇ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਉਸ ਉੱਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ | ਘਟਨਾ ਦੀ ਸੂਚਨਾ ਤੁਰੰਤ ਫਾਇਰ ਬਿ੍ਗੇਡ ਟੀਮ ਨੂੰ ਦਿੱਤੀ ਗਈ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਕਾਫ਼ੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਪਰ ਕਣਕ ਦੀ ਫ਼ਸਲ ਸੜ ਕੇ ਤਬਾਹ ਹੋ ਗਈ | ਇਸ ਹਾਦਸੇ ਵਿੱਚ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ | ਘਟਨਾ ਤੋਂ ਬਾਅਦ ਇਲਾਕੇ ਦੇ ਕਿਸਾਨਾਂ 'ਚ ਚਿੰਤਾ ਅਤੇ ਗੁੱਸੇ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪੀੜਤ ਕਿਸਾਨ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੌਕੇ 'ਤੇ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਯੋਗ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਵਲੋਂ ਚੋਣਾਂ ਸੰਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ 51 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ <br/> ਅਗਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਗੰਭੀਰ ਜ਼ਖ਼ਮੀ <br/>
Ad Position 24