ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਰਹੇ ਹਨ | ਮੰਡੀਆਂ ਵਿਚੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਦੀਆਂ ਖ਼ਰੀਦ ਏਜੰਸੀ ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 216947.20 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਤੇ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 515.1 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਸ਼ਾਮ ਤੱਕ 224665.30 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਪਰ ਮੰਡੀਆਂ ਵਿਚੋਂ ਅੱਜ ਸ਼ਾਮ ਤੱਕ ਖਰੀਦੀ ਗਈ ਕੁੱਲ ਕਣਕ 'ਚੋਂ 65956.6 ਮੀਟਿ੍ਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ | ਦੱਸਿਆ ਜਾਂਦਾ ਹੈ ਕਿ ਕਣਕ ਦੀ ਢੋਆ ਢੁਆਈ ਦਾ ਜਿਸ ਠੇਕੇਦਾਰ ਵਲੋਂ ਟੈਂਡਰ ਲਿਆ ਗਿਆ ਹੈ ਉਸ ਕੋਲ ਗੱਡੀਆਂ ਦਾ ਪੂਰਾ ਪ੍ਰਬੰਧ ਨਾ ਹੋਣ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਚੁਕਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਇਹ ਵੀ ਪਤਾ ਲੱਗਾ ਹੈ ਕਿ ਖ਼ਰੀਦੀ ਗਈ ਕਣਕ ਦੀ ਚੁਕਾਈ ਫੜ ਖਾਲੀ ਕਰਨ ਲਈ ਕੁੱਝ ਆੜ੍ਹਤੀਆਂ ਵਲੋਂ ਵੀ ਕੀਤੀ ਜਾ ਰਹੀ ਹੈ | ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਦੀਆਂ ਹਜ਼ਾਰਾਂ ਦੀ ਗਿਣਤੀ ਵਿਚ ਬੋਰੀਆਂ ਖੁੱਲੇ ਅਸਮਾਨ ਹੇਠ, ਮਾਰਕੀਟ ਕਮੇਟੀ ਵਲੋਂ ਬਣਾਏ ਸ਼ੈੱਡਾਂ ਵਿਚ ਤੇ ਕੁੱਝ ਬੋਰੀਆਂ ਤਿਰਪਾਲਾਂ ਨਾਲ ਢਕੀਆਂ ਹੋਈਆਂ ਹਨ | ਕਪੂਰਥਲਾ ਦਾਣਾ ਮੰਡੀ ਦੇ ਦੌਰੇ ਦੌਰਾਨ ਕੁੱਝ ਆੜ੍ਹਤੀਆਂ ਨੇ ਦੱਸਿਆ ਕਿ ਕਣਕ ਦੀ ਢੋਆ ਢੁਆਈ ਦੀ ਸਮੱਸਿਆ ਕੇਵਲ ਇਸ ਸੀਜ਼ਨ ਦੀ ਨਹੀਂ ਸਗੋਂ ਪਿਛਲੇ ਸਾਲਾਂ ਦੌਰਾਨ ਵੀ ਜਿਹੜੇ ਅਸਰ ਰਸੂਖ ਵਾਲੇ ਲੋਕ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਦਾ ਟੈਂਡਰ ਲੈਂਦੇ ਹਨ ਉਨ੍ਹਾਂ ਕੋਲ ਢੋਆ ਢੁਆਈ ਦੇ ਲੋੜੀਂਦੇ ਸਾਧਨ ਨਾ ਹੋਣ ਕਾਰਨ ਇਹ ਸਮੱਸਿਆ ਅਜੇ ਤੱਕ ਵੀ ਬਰਕਰਾਰ ਹੈ | ਦੂਜੇ ਪਾਸੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਮੰਡੀਆਂ ਵਿਚੋਂ ਖ਼ਰੀਦੀ ਗਈ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਂਦੀ ਜਾਵੇ | ਦੱਸਿਆ ਜਾਂਦਾ ਹੈ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ 311155 ਮੀਟਿ੍ਕ ਟਨ ਕਣਕ ਦੀ ਆਮਦ ਹੋਣ ਦੀ ਆਸ ਜਤਾਈ ਗਈ ਹੈ ਤੇ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 72.20 ਪ੍ਰਤੀਸ਼ਤ ਦੇ ਕਰੀਬ ਕਣਕ ਦੀ ਆਮਦ ਦਰਜ ਕੀਤੀ ਗਈ ਹੈ | ਇਸੇ ਤਰ੍ਹਾਂ ਫਗਵਾੜਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੀਆਂ ਮੰਡੀਆਂ ਵਿਚ ਵੀ ਖ਼ਰੀਦੀ ਗਈ ਕਣਕ ਦਾ ਕੰਮ ਬਹੁਤ ਹੀ ਢਿੱਲੀ ਰਫ਼ਤਾਰ ਨਾਲ ਚੱਲ ਰਿਹਾ ਹੈ | ਇੱਥੇ ਜ਼ਿਕਰਯੋਗ ਹੈ ਕਿ ਮੰਡੀਆਂ ਵਿਚ ਅੱਜ 35005 ਮੀਟਿ੍ਕ ਟਨ ਕਣਕ ਆਈ, ਜਿਸ ਵਿਚੋਂ ਖਰੀਦ ਏਜੰਸੀਆਂ ਨੇ 33430.85 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਤੇ ਅੱਜ ਤੱਕ ਮੰਡੀਆਂ ਵਿਚੋਂ ਸਭ ਤੋਂ ਵੱਧ ਪਨਗਰੇਨ ਵਲੋਂ 66984.2 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਤੇ ਇਸ ਸਮੇਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਕਣਕ ਦੀ ਖਰੀਦ ਕਰ ਰਹੀਆਂ ਹਨ, ਜਦਕਿ ਕੇਂਦਰੀ ਖੁਰਾਕ ਏਜੰਸੀ ਐਫ.ਸੀ.ਆਈ. ਤੇ ਨਾ ਹੀ ਵਪਾਰੀਆਂ ਨੇ ਕਣਕ ਦੀ ਖਰੀਦ ਕੀਤੀ ਹੈ | ਮੰਡੀਆਂ ਦੇ ਦੌਰੇ ਦੌਰਾਨ ਇਹ ਵੀ ਪਤਾ ਲੱਗਾ ਕਿ ਬੇਮੌਸਮੀਆਂ ਬਾਰਿਸ਼ਾਂ ਕਾਰਨ ਕਣਕ ਦਾ ਦਾਣਾ ਬਦਰੰਗ ਹੋਣ ਤੇ ਸੁੰਗੜਨ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿਚ ਬਦਰੰਗ ਦਾਣੇ ਤੇ ਸੁੰਗੜੇ ਹੋਏ ਦਾਣੇ ਵਿਚ ਛੋਟ ਦਿੱਤੇ ਜਾਣ ਤੋਂ ਬਾਅਦ ਖਰੀਦ ਏਜੰਸੀਆਂ ਕੇਂਦਰ ਸਰਕਾਰ ਵਲੋਂ ਐਲਾਨੇ (ਬਾਕੀ ਸਫ਼ਾ 6 'ਤੇ)