04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਕਿਸਾਨ ਵੀਰ ਅਨਾਜ ਮੰਡੀਆਂ 'ਚ ਆ ਰਹੀ ਕਿਸੇ ਵੀ ਮੁਸ਼ਕਿਲ ਸੰਬੰਧੀ ਸਾਡੇ ਨਾਲ ਸੰਪਰਕ ਕਰਨ-ਭਿੰਦਾ

Ad Position 21
No active advertisement
ਅਜੀਤ ਡੈਸਕ 23-04-2026
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਭੁਲੱਥ ਅਨਾਜ ਮੰਡੀਆਂ ਦਾ ਦੌਰਾ
ਭੁਲੱਥ, 22 ਅਪ੍ਰੈਲ (ਮੇਹਰ ਚੰਦ ਸਿੱਧੂ)-ਕਿਸਾਨ ਵੀਰ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਜਾਂ ਫਿਰ ਅਨਾਜ ਮੰਡੀਆਂ ਵਿੱਚ ਕੋਈ ਵੀ ਮੁਸ਼ਕਿਲ ਆਵੇ ਤਾਂ ਸਾਡੇ ਨਾਲ ਸੰਪਰਕ ਕਰ ਸਕਦੇ ਹਨ | ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਯੂਨੀਅਨ ਸਾਥੀਆਂ ਸਮੇਤ ਭੁਲੱਥ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ | ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਵੇਚਣ ਆਏ ਕਿਸਾਨ ਵੀਰਾਂ ਤੇ ਆੜ੍ਹਤੀਆਂ ਨੂੰ ਮੁਖ਼ਾਤਬ ਹੁੰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਸਾਡੇ ਧਿਆਨ ਵਿੱਚ ਜ਼ਰੂਰ ਲਿਆਉਣ | ਇਸ ਮੌਕੇ ਕਿਸਾਨ ਆਗੂਆਂ ਵੱਲੋਂ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਤੇ ਬਾਰਦਾਨੇ ਸਬੰਧੀ ਜਾਇਜ਼ਾ ਲੈਂਦੇ ਹੋਏ ਕਿਸਾਨ ਵੀਰਾਂ ਤੇ ਆੜ੍ਹਤੀਆਂ ਨਾਲ ਸੰਪਰਕ ਕਰਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਬਲਵੀਰ ਸਿੰਘ ਪੰਡੋਰੀ ਕੈਸ਼ੀਅਰ ਜ਼ਿਲ੍ਹਾ ਕਪੂਰਥਲਾ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਬੋਪਾਰਾਏ, ਮੈਂਬਰ ਟੀਟਾ ਸਿੰਘ, ਮੈਂਬਰ ਗੁਰਚਰਨ ਸਿੰਘ ਮੱਲ੍ਹੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਆਰਥਿਕ, ਸਮਾਜਿਕ ਤੇ ਸਿਆਸੀ ਹਾਲਤ ਚਿੰਤਾਜਨਕ ਹੋ ਗਈ ਹੈ-ਅਕਾਲੀ ਆਗੂ <br/> ਅਗਲੀ ਖ਼ਬਰ ਸਮੂਹ ਨਿਰੀਖਕ ਪਿੰਡ ਪੱਧਰ 'ਤੇ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ-ਗੁਰਯਾਦਵਿੰਦ...
Ad Position 24