04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਛੱਤ ਤੋਂ ਹੇਠਾਂ ਡਿੱਗਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-04-2026
ਕਪੂਰਥਲਾ, 22 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਲਾਟੀਆਂਵਾਲ ਵਿਖੇ ਕੰਮ ਕਰਦਾ ਇਕ ਮਜ਼ਦੂਰ ਕੋਠੇ ਤੋਂ ਹੇਠਾਂ ਡਿਗ ਕੇ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬਚਿੱਤਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਲਾਟੀਆਂਵਾਲ ਨੇ ਦੱਸਿਆ ਕਿ ਉਹ ਕਮਰੇ ਵਿਚ ਤੂੜੀ ਭਰ ਰਹੇ ਸਨ ਤੇ ਛੱਤ ਤੋਂ ਅਚਾਨਕ ਪੈਰ ਫਿਸਲਣ ਕਾਰਨ ਹੇਠਾਂ ਡਿਗ ਗਿਆ ਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸ ਦੇ ਸਾਥੀਆਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸੁਪਨੀਤ ਕੌਰ ਵਲੋਂ ਉਸ ਦਾ ਇਲਾਜ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਟਰੈਵਲ ਏਜੰਟ ਦੀ ਠੱਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼-ਹਾਲਤ ਗੰਭੀਰ <br/> ਅਗਲੀ ਖ਼ਬਰ ਪੰਜਾਬ ਦੀ ਆਰਥਿਕ, ਸਮਾਜਿਕ ਤੇ ਸਿਆਸੀ ਹਾਲਤ ਚਿੰਤਾਜਨਕ ਹੋ ਗਈ ਹੈ-ਅਕਾਲੀ ਆਗੂ <br/>
Ad Position 24