04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਟਰੈਵਲ ਏਜੰਟ ਦੀ ਠੱਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼-ਹਾਲਤ ਗੰਭੀਰ <br/>

Ad Position 21
No active advertisement
ਅਜੀਤ ਡੈਸਕ 23-04-2026
ਕਪੂਰਥਲਾ, 22 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਵਰਿਆਂਹ ਦੋਨਾ ਦੇ ਇਕ ਵਿਅਕਤੀ ਨੇ ਟਰੈਵਲ ਏਜੰਟ ਤੋਂ ਦੁਖੀ ਹੋ ਕੇ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸੁਖਦੇਵ ਪੁੱਤਰ ਗੁਰਪਾਲ ਵਾਸੀ ਵਰਿਆਂਹ ਦੋਨਾ ਨੇ ਦੱਸਿਆ ਕਿ ਉਸ ਨੇ ਇਕ ਏਜੰਟ ਨੂੰ ਵਿਦੇਸ਼ ਜਾਣ ਲਈ 5 ਲੱਖ ਰੁਪਏ ਦਿੱਤੇ ਸਨ ਤੇ ਬੀਤੇ 6 ਮਹੀਨੇ ਪਹਿਲਾਂ ਉਸ ਨੂੰ ਰਸ਼ੀਆ ਦਾ ਕਹਿ ਕੇ ਥਾਈਲੈਂਡ ਦਾ ਟੂਰਿਸਟ ਵੀਜ਼ਾ ਲਗਵਾ ਕੇ ਦਿੱਤਾ, ਜਦੋਂ ਮੈਂ ਵਾਪਸ ਆ ਕੇ ਉਸ ਪਾਸੋਂ ਆਪਣੇ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਨੇ ਪੈਸੇ ਵਾਪਸ ਦੇਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਐਸ.ਐਸ.ਪੀ. ਕਪੂਰਥਲਾ ਨੂੰ ਵੀ ਲਿਖਤੀ ਸ਼ਿਕਾਇਤ ਦਿੱਤੀ ਸੀ ਤੇ ਅੱਜ ਤੱਕ ਕੋਈ ਕਾਰਵਾਈ ਨਾ ਹੋਣ ਕਾਰਨ ਉਸ ਨੇ ਅੱਜ ਕਥਿਤ ਤੌਰ 'ਤੇ ਘਰ ਵਿਚ ਪਈ ਜ਼ਹਿਰੀਲੀ ਚੀਜ਼ ਪੀ ਲਈ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸੁਪਨੀਤ ਕੌਰ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਦੇ ਹੌਸਲੇ ਬੁਲੰਦ ਹੁਣ ਵਸੋਂ ਵਾਲੇ ਘਰਾਂ 'ਚ ਬੇਖ਼ੌਫ ਹੋ ਕੇ ਵਾਰਦਾਤ ਨੂੰ ਦਿੱਤਾ ਅੰਜਾਮ <br/> ਅਗਲੀ ਖ਼ਬਰ ਛੱਤ ਤੋਂ ਹੇਠਾਂ ਡਿੱਗਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ
Ad Position 24