ਭੁਲੱਥ, 22 ਅਪ੍ਰੈਲ (ਮੇਹਰ ਚੰਦ ਸਿੱਧੂ)-ਬੀਤੀ ਰਾਤ ਪਿੰਡ ਖੱਸਣ ਦੇ ਕਿਸਾਨ ਜੋਗਿੰਦਰ ਸਿੰਘ, ਮਹਿੰਦਰ ਸਿੰਘ, ਸਿਕੰਦਰ ਸਿੰਘ ਰੰਮੀ ਰੂੜਾ ਤੇ ਹੋਰ ਨਜ਼ਦੀਕੀ ਖੇਤਾਂ ਵਿੱਚ ਲੱਗੀਆਂ ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਵਲੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਸ ਮੌਕੇ ਕਿਸਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਚੌਥੀ ਵਾਰ ਮੋਟਰਾਂ ਤੋਂ ਤਾਰਾਂ ਚੋਰੀ ਦੀ ਵਾਰਦਾਤ ਵਾਪਰ ਚੁੱਕੀ ਹੇ | ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ ਖੱਸਣ ਨੇ ਮੰਗ ਕੀਤੀ ਕਿ ਇਲਾਕੇ ਅੰਦਰ ਚੋਰਾਂ ਨੂੰ ਕਾਬੂ ਕਰਨ ਲਈ ਪੁਲਿਸ ਗਸ਼ਤ ਵਧਾਈ ਜਾਵੇ ਕਿਉਂਕਿ ਚੋਰੀ ਦੀਆਂ ਹੋ ਰਹੀਆਂ ਵਾਰਦਾਤਾਂ ਨੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ ਤੇ ਪ੍ਰਸ਼ਾਸਨ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ |