04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਦਾਣਾ ਮੰਡੀ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 23-04-2026
ਕਪੂਰਥਲਾ, 22 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਨਵੀਂ ਦਾਣਾ ਮੰਡੀ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੰਟਰੋਲਰੂਮ ਤੋਂ ਸੂਚਨਾ ਮਿਲੀ ਸੀ ਕਿ ਨਵੀਂ ਦਾਣਾ ਮੰਡੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਲਿਆ | ਮਿ੍ਤਕ ਵਿਅਕਤੀ ਦੀ ਸ਼ਨਾਖਤ ਲਈ ਉਸਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਹੀਂ ਮਿਲਿਆ ਜਿਸ ਉਪਰੰਤ ਆਸ ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਗਈ | ਮਿ੍ਤਕ ਵਿਅਕਤੀ ਪਹਿਚਾਣ ਨਾ ਹੋਣ ਕਾਰਨ ਉਸਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਸ਼ਨਾਖਤ ਲਈ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਸਿਰ ਤੋਂ ਮੋਨਾ ਹੈ ਤੇ ਗਰੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ ਤੇ ਉਮਰ 50-55 ਸਾਲ ਲੱਗ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੰਗੜ ਪਰਿਵਾਰ ਨੇ ਬੱਚਿਆਂ ਦੇ ਜਨਮ ਦਿਨ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਖਲਵਾੜਾ ਨੂੰ ਭੇਟ ਕੀਤੇ ਏ.ਸੀ. ਤੇ ਪੱਖੇ <br/... ਅਗਲੀ ਖ਼ਬਰ ਪਿੰਡ ਖੱਸਣ 'ਚ ਕਿਸਾਨਾਂ ਦੀਆਂ ਮੋਟਰਾਂ ਤੋਂ ਸਟਾਰਟਰ ਤੇ ਤਾਰਾਂ ਚੋਰੀ <br/>
Ad Position 24