ਫਗਵਾੜਾ, 22 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਅਤੇ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ ਅਤੇ ਸਰਕਲ ਫਗਵਾੜਾ ਵਲੋਂ ਅਤੇ ਸਮੂਹ ਸਾਧ ਸੰਗਤ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਚਮਕੌਰ ਗੜ੍ਹੀ ਦੇ ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਗੁਰਮਤਿ ਸਮਾਗਮ 26 ਅਪੈ੍ਰਲ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਰਾਤ 8:30 ਵਜੇ ਤੱਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਇਸ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸੰਤ ਬਾਬਾ ਜੀਤ ਸਿੰਘ ਮੁਖੀ ਨਿਰਮਲ ਕੁੱਟੀਆਂ ਜੌਹਲਾਂ , ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ, ਭਾਈ ਅੰਮਿ੍ਤਪਾਲ ਸਿੰਘ, ਭਾਈ ਬਲਵਿੰਦਰ ਸਿੰਘ , ਭਾਈ ਕੇਵਲ ਸਿੰਘ ਕਥਾ ਵਾਚਕ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਪ੍ਰਚਾਰਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਗੁਰਦੀਪ ਸਿੰਘ ਪ੍ਰੇਮਪੁਰ ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ |