04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡਡਵਿੰਡੀ ਵਿਖੇ ਬਾਬਾ ਸਾਹਿਬ ਅੰਬੇਡਕਰ ਦੀ ਜੈਅੰਤੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-04-2026
ਡਡਵਿੰਡੀ, 22 ਅਪ੍ਰੈਲ (ਦਿਲਬਾਗ ਸਿੰਘ ਝੰਡ)-ਬਾਬਾ ਸਾਹਿਬ ਅੰਬੇਡਕਰ ਦੀ 135ਵੀਂ ਜੈਅੰਤੀ ਨੂੰ ਸਮਰਪਿਤ ਡਡਵਿੰਡੀ ਵਿਖੇ ਸਮਾਗਮ ਕਰਵਾਇਆ ਗਿਆ | ਭਾਰਤੀ ਸਮਾਜ ਨਿਰਮਾਣ ਸੰਘ (ਪੰਜਾਬ), ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਅਤੇ ਟੀਮ ਵਿਜ਼ਨ ਵਲੋਂ ਕਰਵਾਏ ਗਏ ਇਸ ਸਮਾਗਮ ਦਾ ਉਦਘਾਟਨ ਇਸ ਪਿੰਡ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਵਲੋਂ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ਪਿ੍ੰ. ਆਸ਼ਾ ਰਾਣੀ ਨੇ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਦੇ ਮੁੱਖ ਬਿੰਦੂ ਸਿੱਖਿਆ ਦਾ ਮਨੁੱਖ ਦੇ ਜੀਵਨ 'ਚ ਕੀ ਰੋਲ ਹੈ, ਬਾਰੇ ਚਰਚਾ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉੱਚ ਸਿੱਖਿਆ ਹਾਸਿਲ ਕਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਐਡਵੋਕੇਟ ਦਲਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਜਾਤ ਪਾਤ ਅਤੇ ਊਚ ਨੀਚ ਦਾ ਪਾੜਾ ਬਹੁਤ ਹੀ ਗੰਭੀਰ ਬੀਮਾਰੀ ਅਤੇ ਮਾੜਾ ਕਲਚਰ ਹੈ | ਜਿਸ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਕੇ ਇਨਸਾਨੀਅਤ ਦੇ ਧਰਮ ਨੂੰ ਅਪਣਾਉਣਾ ਚਾਹੀਦਾ ਹੈ, ਤਦ ਹੀ ਇਸ ਦੇਸ਼ ਦੀ ਤਰੱਕੀ ਹੋ ਸਕਦੀ ਹੈ | ਸਮਾਗਮ ਦੇ ਮੁੱਖ ਬੁਲਾਰੇ ਭਾਰਤੀ ਸਮਾਜ ਨਿਰਮਾਣ ਸੰਘ ਦੇ ਪੰਜਾਬ ਪ੍ਰਧਾਨ ਇੰਜ. ਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਲਗਭਗ 50 ਫ਼ੀਸਦੀ ਆਬਾਦੀ ਔਰਤਾਂ ਦੀ ਹੈ ਜਿਨ੍ਹਾਂ ਨੂੰ ਸਦੀਆਂ ਤੋਂ ਗੁਲਾਮ ਬਣਾ ਕੇ ਰੱਖਿਆ ਹੋਇਆ ਸੀ, ਨੂੰ ਬਾਬਾ ਸਾਹਿਬ ਅੰਬੇਡਕਰ ਨੇ ਬਰਾਬਰ ਦੇ ਅਧਿਕਾਰਾਂ ਨਾਲ ਨਿਵਾਜਿਆ ਹੈ, ਜਿਸ ਦਾ ਸਦਕਾ ਔਰਤ ਦੇਸ਼ ਦੇ ਹਰ ਵੱਡੇ ਅਹੁਦੇ ਤੇ ਬਿਰਾਜਮਾਨ ਹੋਈ ਹੈ | ਇਸ ਮੌਕੇ ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ ਨੇ ਕਿਹਾ ਕਿ 'ਸਿੱਖਿਆ ਸ਼ੇਰਨੀ ਦਾ ਦੁੱਧ ਹੈ ਜੋ ਪੀਏਗਾ ਉਹੀ ਦਹਾੜੇਗਾ' | ਬਾਬਾ ਸਾਹਿਬ ਅੰਬੇਡਕਰ ਦੇ ਇਸ ਕਥਨ ਨੂੰ ਅਮਲੀ ਰੂਪ ਦੇਣ ਲਈ ਸਾਨੂੰ ਸਾਰਿਆਂ ਨੂੰ ਸਮਾਜ ਦੇ ਵਿਚ ਸਿੱਖਿਆ ਦਾ ਪ੍ਰਸਾਰ ਕਰਨ ਲਈ ਹਰ ਹੀਲਾ ਲਾ ਦੇਣਾ ਚਾਹੀਦਾ ਹੈ | ਮੰਚ ਦਾ ਸੰਚਾਲਨ ਭਾਰਤੀ ਸਮਾਜ ਨਿਰਮਾਣ ਸੰਘ ਦੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਨੇ ਕੀਤਾ | ਇਸ ਮੌਕੇ ਸੁਰਜੀਤ ਕੌਰ, ਸੁਨੀਤਾ ਰਵੀਦਾਸੀਆ, ਹਿਨਾ, ਹਰਿੰਦਰ ਕੁਮਾਰ ਸ਼ੀਤਲ, ਜਸਵੀਰ ਸਿੰਘ, ਗੁਰਮੇਸ਼ ਸਿੰਘ, ਬਲਵਿੰਦਰ ਸਿੰਘ, ਅਮਰਜੀਤ, ਰਾਹੁਲ, ਸੰਨੀ, ਅਭੀਨਵ, ਸੁਖਦੇਵ ਬਾਬਾ, ਹਰਮੇਸ਼, ਸੰਤੋਖ, ਤਰਸੇਮ ਅਤੇ ਸੰਦੀਪ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਪ੍ਰੀਤ ਨਗਰ ਵਿਖੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਬਾਲ ਵਿਆਹ ਰੋਕਥਾਮ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>
Ad Position 24