04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਕੂਟਰ ਅਤੇ ਐਕਟਿਵਾ ਦੀ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 23-04-2026
ਕਪੂਰਥਲਾ, 22 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਐਕਟਿਵਾ ਤੇ ਸਕੂਟਰ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਜੇਰੇ ਇਲਾਜ ਰੱਜਤ ਮੰਡਲ ਪੁੱਤਰ ਪ੍ਰਸਾਦੀ ਮੰਡਲ ਵਾਸੀ ਖੱਸਣ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਅੱਜ ਸਵੇਰੇ ਆਪਣੇ ਕੰਮ 'ਤੇ ਜਾ ਰਿਹਾ ਸੀ | ਜਦੋਂ ਉਹ ਪਿੰਡ ਦੇ ਬਾਹਰਵਾਰ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆਉਂਦੇ ਤੇਜ਼ ਰਫ਼ਤਾਰ ਸਕੂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ, ਜਿਸ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਡਾ. ਸੁਪਨੀਤ ਕੌਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਕਿਸਾਨਾਂ ਨੂੰ ਮੱਕੀ, ਖ਼ਰਬੂਜ਼ਾ ਤੇ ਹੋਰ ਫ਼ਸਲਾਂ ਪਾਲਣ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਵੇ-ਸੁਖਵੰਤ ਸਿ... ਅਗਲੀ ਖ਼ਬਰ ਮਾਤਾ ਭੱਦਰਕਾਲੀ ਜੀ ਦਾ 79ਵਾਂ ਸਾਲਾਨਾ ਮੇਲਾ 12 ਤੇ 13 ਮਈ ਨੂੰ -ਰਾਧੇ ਸ਼ਿਆਮ ਸ਼ਰਮਾ, ਪ੍ਰਸ਼ੋਤਮ ਪਾਸੀ <br/>
Ad Position 24