04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪਾਵਰਕਾਮ ਕਿਸਾਨਾਂ ਨੂੰ ਮੱਕੀ, ਖ਼ਰਬੂਜ਼ਾ ਤੇ ਹੋਰ ਫ਼ਸਲਾਂ ਪਾਲਣ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਵੇ-ਸੁਖਵੰਤ ਸਿੰਘ ਕੰਗ <br/>

Ad Position 21
No active advertisement
ਅਜੀਤ ਡੈਸਕ 23-04-2026
ਕਪੂਰਥਲਾ, 22 ਅਪ੍ਰੈਲ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਤੇ ਪਾਵਰਕਾਮ ਤੋਂ ਮੰਗ ਕੀਤੀ ਗਈ ਕਿ ਜ਼ਿਲ੍ਹੇ ਦੇ ਦੋਨਾ ਖੇਤਰ ਤੋਂ ਇਲਾਵਾ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਵੱਡੀ ਗਿਣਤੀ ਰਕਬੇ ਵਿਚ ਕਿਸਾਨਾਂ ਵਲੋਂ ਸਬਜ਼ੀਆਂ, ਖ਼ਰਬੂਜ਼ਾ, ਹਦਵਾਣਾ, ਮੱਕੀ ਆਦਿ ਫ਼ਸਲਾਂ ਦੀ ਸਿੰਜਾਈ ਲਈ ਕਿਸਾਨਾਂ ਨੂੰ 4 ਘੰਟੇ ਦੀ ਥਾਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਪਾਲ ਸਕਣ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਵੰਤ ਸਿੰਘ ਕੰਗ ਨੇ ਕਿਹਾ ਕਿ ਪਾਵਰਕਾਮ ਵਲੋਂ ਦਿੱਤੀ ਜਾਂਦੀ ਚਾਰ ਘੰਟੇ ਬਿਜਲੀ ਸਪਲਾਈ ਵਿਚ ਕਈ ਵਾਰ ਕੱਟ ਲੱਗਦੇ ਹਨ, ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲਦਾ ਤੇ ਮਜਬੂਰੀ ਵੱਸ ਕਿਸਾਨ ਮਹਿੰਗੇ ਮੁੱਲ ਦਾ ਡੀਜ਼ਲ ਬਾਲ ਕੇ ਆਪਣੀਆਂ ਫ਼ਸਲਾਂ ਪਾਲ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਤੇ ਪਾਵਰਕਾਮ ਨੂੰ ਕਿਸਾਨਾਂ ਦੀ ਇਸ ਮੁਸ਼ਕਿਲ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਆਲੂ ਦੀ ਫ਼ਸਲ ਵਾਜਬ ਭਾਅ ਨਾ ਮਿਲਣ ਕਾਰਨ ਰੁਲ ਗਈ ਹੈ ਤੇ ਕਿਸਾਨ ਆਰਥਿਕ ਤੌਰ 'ਤੇ ਟੁੱਟ ਚੁੱਕੇ ਹਨ ਤੇ ਜੇਕਰ ਇਹ ਫ਼ਸਲਾਂ ਵੀ ਸਿਰੇ ਨਾ ਚੜ੍ਹੀਆਂ ਤਾਂ ਕਿਸਾਨ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਣਗੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵਾਅਦੇ ਮੁਤਾਬਿਕ ਨੰਬਰਦਾਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ, ਜੱਦੀ ਪੁਸ਼ਤੀ ਨੰਬਰਦਾਰੀ ਤੁਰੰਤ ਲਾਗੂ ਕੀਤੀ ਜਾਵੇ | ਉਨ੍ਹਾਂ ਸਰਕਾਰ ਤੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਵੀ ਲਾਇਆ | ਮੀਟਿੰਗ ਵਿਚ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ, ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਰਣਜੀਤ ਸਿੰਘ ਬਿਧੀਪੁਰ, ਮੀਤ ਪ੍ਰਧਾਨ ਨੰਬਰਦਾਰ ਸ਼ਰਧਾ ਸਿੰਘ ਮੁੰਡੀ, ਸਕੱਤਰ ਬਲਰਾਜ ਸਿੰਘ, ਕੇਵਲ ਸਿੰਘ ਦੇਵਲਾਂਵਾਲਾ, ਜਸਵੰਤ ਸਿੰਘ ਭਾਣੋਲੰਗਾ, ਹਰਦੀਪ ਸਿੰਘ ਰਾਮਪੁਰ, ਗੁਰਚੇਤ ਸਿੰਘ, ਜਰਨੈਲ ਸਿੰਘ ਖੀਰਾਂਵਾਲੀ, ਲਾਭ ਚੰਦ ਥਿੱਗਲੀ, ਨੰਬਰਦਾਰ ਸਤਨਾਮ ਸਿੰਘ ਗਿੱਲ, ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ ਤੇ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਦੇ ਨਵੇਂ ਟਰੈਕ 'ਕਰਮਾਂਵਾਲੇ' ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਸਕੂਟਰ ਅਤੇ ਐਕਟਿਵਾ ਦੀ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ <br/>
Ad Position 24