03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਧਰਤੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਦਾ ਦਿ੍ਸ਼ | ਤਸਵੀਰ : ਲਾਡੀ ਸਟੂਡੀਓ <br/> 23-04-2026
ਸੁਲਤਾਨਪੁਰ ਲੋਧੀ, 22 ਅਪ੍ਰੈਲ (ਥਿੰਦ, ਨਰੇਸ਼ ਹੈਪੀ)-ਇਲਾਕੇ ਦੀ ਵੱਕਾਰੀ ਸੰਸਥਾ ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸਪੈਸ਼ਲ ਸਵੇਰ ਦੀ ਸਭਾ ਦੇ ਨਾਲ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਦੁਆਰਾ ਭਾਸ਼ਣ ਅਤੇ ਕਵਿਤਾ ਰਾਹੀਂ ਧਰਤੀ ਦੀ ਮਹੱਤਤਾ ਤੇ ਇਸ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਧਰਤੀ ਦੀ ਸੰਭਾਲ ਪ੍ਰਤੀ ਸਮੂਹਿਕ ਰੂਪ ਵਿੱਚ ਸਹੰੁ ਚੁੱਕੀ ਗਈ |ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਇਸ ਵਿਸ਼ੇ ਨਾਲ ਸੰਬੰਧਿਤ ਕਈ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਕੀਤੀ ਗਈ ਜਿਸ ਵਿੱਚ ਧਰਤੀ ਨੂੰ ਸਵੱਛ ਬਣਾਉਣਾ ਦਾ ਸੁਨੇਹਾ ਦਿੱਤਾ ਗਿਆ | ਇਸ ਦੇ ਨਾਲ ਹੀ ਕੇ.ਜੀ.ਵਿੰਗ ਦੇ ਵਿਦਿਆਰਥੀਆਂ ਦੁਆਰਾ ਸਕੂਲ ਦੇ ਵਿਹੜੇ ਦੇ ਵਿੱਚ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਰੱਖਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ,ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਕਿਹਾ ਕਿ ਧਰਤੀ ਦੀ ਸੁੰਦਰਤਾ ਲਈ ਸਾਨੂੰ ਵਿਸ਼ੇਸ਼ ਤੌਰ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ | ਗਲੋਬਲ ਵਾਰਮਿੰਗ ਨਾਲ਼ ਵਾਤਾਵਰਨ ਵਿੱਚ ਵੱਡੀ ਤਬਦੀਲੀ ਆ ਰਹੀ ਹੈ, ਜੋ ਮਨੁੱਖੀ ਸਿਹਤ ਲਈ ਹਾਨੀਕਾਰਕ ਬਣਦੀ ਜਾ ਰਹੀ ਹੈ |ਇਸ ਮੌਕੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਨੂੰ ਹੋਰ ਹੀ ਵਧੇਰੇ ਸਵੱਛ ਬਣਾਉਣ ਅਤੇ ਪ੍ਰਤੀ ਵਿਅਕਤੀ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਮਨਾਇਆ ਵਿਸ਼ਵ ਧਰਤੀ ਦਿਵਸ <br/> ਅਗਲੀ ਖ਼ਬਰ ਸ਼ਤਾਬਗੜ੍ਹ 'ਚ ਸ਼ਹੀਦੀ ਜੋੜ ਮੇਲਾ ਸਤਾਈਆ 8 ਤੋਂ <br/>
Ad Position 24