03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਮਨਾਇਆ ਵਿਸ਼ਵ ਧਰਤੀ ਦਿਵਸ <br/>

Ad Position 21
No active advertisement
ਅਜੀਤ ਡੈਸਕ 23-04-2026
ਭੁਲੱਥ, 22 ਅਪ੍ਰੈਲ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਨਾਟਕ, ਭਾਸ਼ਣ ਅਤੇ ਪੋਸਟਰ ਤਿਆਰ ਕਰਕੇ ਧਰਤੀ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਨਾਟਕ ਰਾਹੀਂ ਵਾਤਾਵਰਣ ਦੀ ਸੁਰੱਖਿਆ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਘਟਾਉਣ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ | ਸਕੂਲ ਦੀ ਪਿ੍ੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸਾਰਿਆ ਨੂੰ ਮਿਲ ਕੇ ਆਪਣੀ ਧਰਤੀ ਨੂੰ ਸੁਰੱਖਿਅਤ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ | ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਵੀ ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Ad Position 24