03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਧਰਤੀ ਨੂੰ ਬਚਾਉਣ ਲਈ ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-04-2026
ਸੁਲਤਾਨਪੁਰ ਲੋਧੀ, 22 ਅਪ੍ਰੈਲ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ 'ਚ ਧਰਤੀ ਦਿਵਸ ਨੂੰ ਬੜੇ ਉਤਸ਼ਾਹ ਤੇ ਆਲੇ ਦੁਆਲੇ ਨੂੰ ਸਾਫ਼ ਰੱਖਣ ਦੇ ਸੰਕਲਪ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ ਜਿਸ ਵਿੱਚ ਸਾਰੀਆਂ ਗਤੀਵਿਧੀਆਂ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਦੀ ਦੇਖ ਰੇਖ ਵਿੱਚ ਕਰਵਾਈਆਂ ਗਈਆਂ | ਅਸੈਂਬਲੀ ਦੌਰਾਨ ਵਿਦਿਆਰਥੀਆਂ ਨੇ ਧਰਤੀ ਨੂੰ ਬਚਾਉਣ ਅਤੇ ਵਾਤਾਵਰਨ ਦੀ ਰੱਖਿਆ ਕਰਨ ਦਾ ਸੰਕਲਪ ਲਿਆ | ਇਸ ਮੌਕੇ 'ਤੇ ''ਸੇਵ ਅਰਥ – ਰੁੱਖ ਨਾ ਕੱਟੋ, ਪਲਾਸਟਿਕ ਦਾ ਉਪਯੋਗ ਨਾ ਕਰੋ'' ਵਿਸ਼ੇ 'ਤੇ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਨੇ ਸਭ ਨੂੰ ਜਾਗਰੂਕ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ | ਕਲਾਸ 11 ਦੀ ਵਿਦਿਆਰਥਣ ਅਸ਼ਮੀਤ ਕੌਰ ਵੱਲੋਂ ਭਾਸ਼ਣ, ਕਲਾਸ 8 ਵੀਂ ਦੀ ਵਿਦਿਆਰਥਣ ਸੇਜ਼ਲ ਮੋਮੀ ਵੱਲੋਂ ਭਾਸ਼ਣ, ਕਰੁਣਾ ਸ਼ਰਮਾ ਵੱਲੋਂ ਹਿੰਦੀ ਭਾਸ਼ਣ 'ਧਰਤੀ ਨੂੰ ਬਚਾਉਣ ਲਈ ਸਰਕਾਰ ਪਹਿਲਾਂ'' ਵਿਸ਼ੇ 'ਤੇ ਕਲਾਸ 11 ਦੀਆਂ ਵਿਦਿਆਰਥਣਾਂ ਰਵਲੀਨ ਅਤੇ ਪ੍ਰਵਲੀਨ ਵਿਚਕਾਰ ਸ਼ਾਨਦਾਰ ਵਾਦ-ਵਿਵਾਦ ਮੁਕਾਬਲਾ ਹੋਇਆ | ਇਸ ਤੋਂ ਇਲਾਵਾ ਕਲਾਸ 6 ਤੋਂ 8 ਦੇ ਵਿਦਿਆਰਥੀਆਂ ਵੱਲੋਂ ਇੱਕ ਹੋਰ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਨੇ ਸਾਰੇ ਭਾਗੀਦਾਰਾਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਤੋਂ ਬਾਅਦ ਕਲਾਸ 1 ਤੋਂ 4 ਦੇ ਵਿਦਿਆਰਥੀਆਂ ਵੱਲੋਂ ਰੁੱਖ ਲਗਾਉਣ ਮੁਹਿੰਮ ਅਤੇ ਸਾਫ਼-ਸੁਥਰੀ ਧਰਤੀ ਬਣਾਉਣ ਲਈ ਅਭਿਆਨ ਚਲਾਇਆ ਗਿਆ | ਉਨ੍ਹਾਂ ਨੇ ਆਪਣੇ ਨਾਮ ਦੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ | ਕਿੰਡਰਗਾਰਟਨ ਦੇ ਨੰਨ੍ਹੇ ਬੱਚਿਆਂ ਨੇ ਵੀ '' ਧਰਤੀ ਬਚਾਓ'' ਵਿਸ਼ੇ 'ਤੇ ਰੰਗ ਭਰਨ ਦੀ ਪ੍ਰਤੀਯੋਗਤਾ ਵਿੱਚ ਖ਼ੁਸ਼ੀ-ਖ਼ੁਸ਼ੀ ਭਾਗ ਲਿਆ | ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਅਤੇ ਐਮ.ਡੀ. ਅਰਸ਼ਦੀਪ ਸਿੰਘ ਨੇ ਇਸ ਪਹਿਲਕਦਮੀ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਧਰਤੀ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਇੱਕ ਸਾਫ਼-ਸੁਥਰੇ ਤੇ ਹਰਿਆਵਲੇ ਭਵਿੱਖ ਵੱਲ ਲੈ ਕੇ ਜਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਵੋਦਿਆ ਸਕੂਲ 'ਚ ਦਾਖ਼ਲਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਗ੍ਰਾਮ ਪੰਚਾਇਤ ਨੱਥੂਪੁਰ ਵਲੋਂ ਸਨਮਾਨ <br/> ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਮਨਾਇਆ ਧਰਤੀ ਦਿਵਸ <br/>
Ad Position 24