03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਨਵੋਦਿਆ ਸਕੂਲ 'ਚ ਦਾਖ਼ਲਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਗ੍ਰਾਮ ਪੰਚਾਇਤ ਨੱਥੂਪੁਰ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 23-04-2026
ਸੁਲਤਾਨਪੁਰ ਲੋਧੀ, 22 ਅਪ੍ਰੈਲ (ਪ.ਪ. ਰਾਹੀਂ)-ਭਾਰਤ ਸਰਕਾਰ ਦੇ ਪ੍ਰਬੰਧਾਂ ਹੇਠ ਕਪੂਰਥਲਾ ਜ਼ਿਲ੍ਹੇ ਵਿੱਚ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਐਂਟਰੈਂਸ ਪ੍ਰੀਖਿਆ ਤੋਂ ਬਾਅਦ ਦਾਖ਼ਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ਦੇ ਵਿਦਿਆਰਥੀ ਵਿਕਰਮਜੀਤ ਸਿੰਘ ਦਾ ਗ੍ਰਾਮ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਲਾਕ ਸੰਮਤੀ ਮੈਂਬਰ ਮਨਦੀਪ ਕੌਰ, ਆਪ ਦੇ ਸੀਨੀਅਰ ਆਗੂ ਸਰਪੰਚ ਸੁਖਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਸਰਕਾਰੀ ਸਕੂਲਾਂ ਵਿੱਚ ਬੱਚੇ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੁਫ਼ਤ ਅਤੇ ਮਿਆਰੀ ਸਿੱਖਿਆ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਦੁਆਰਾ ਦਿੱਤੀ ਜਾ ਰਹੀ ਹੈ | ਭਗਵੰਤ ਮਾਨ ਸਰਕਾਰ ਨੇ ਸਿੱਖਿਆ ਬਜਟ ਵਿੱਚ ਵੀ ਭਾਰੀ ਵਾਧਾ ਕੀਤਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਹੋ ਸਕਣ | ਉਨ੍ਹਾਂ ਨੇ ਸਕੂਲ ਦੇ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਵੱਕਾਰੀ ਸੰਸਥਾ ਵਿੱਚ ਦਾਖ਼ਲਾ ਮਿਲਿਆ ਹੈ |ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ਦਾ ਜਿਹੜਾ ਵੀ ਵਿਦਿਆਰਥੀ ਨਵੋਦਿਆ ਸਕੂਲ ਵਿੱਚ ਦਾਖਲਾ ਪ੍ਰਾਪਤ ਕਰੇਗਾ ਉਸ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ | ਸਕੂਲ ਅਧਿਆਪਕਾ ਸਤਵਿੰਦਰ ਕੌਰ ਨੇ ਦੱਸਿਆ ਕਿ ਨਵੋਦਿਆ ਸਕੂਲ ਲਈ ਹੋਣ ਵਾਲੇ ਐਂਟਰੈਂਸ ਟੈੱਸਟ ਦੀ ਤਿਆਰੀ ਸਕੂਲ ਅਧਿਆਪਕਾਂ ਵੱਲੋਂ ਹੀ ਕਰਵਾਈ ਜਾਂਦੀ ਹੈ | ਲਗਾਤਾਰ ਦੂਜੀ ਵਾਰ ਨੱਥੂਪੁਰ ਸਕੂਲ ਦੇ ਵਿਦਿਆਰਥੀ ਨੇ ਨਵੋਦਿਆ ਸਕੂਲ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ |ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਕਿਰਨਦੀਪ ਕੌਰ, ਸਕੂਲ ਇੰਚਾਰਜ ਜਗਮੋਹਣ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਪੰਚ ਨਵਜੋਤ ਸਿੰਘ,ਆਪ ਆਗੂ ਬਲਦੇਵ ਸਿੰਘ ਆਂਗਨਵਾੜੀ ਇੰਚਾਰਜ ਰਣਜੀਤ ਕੌਰ, ਸੁਨੀਤਾ ਰਾਣੀ, ਗੁਰਮੇਜ ਸਿੰਘ, ਅਮਨਦੀਪ ਕੌਰ, ਮਨਜੀਤ ਕੌਰ, ਹਰਬੰਸ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੈਂਗਲੁਰੂ ਵਿਖੇ ਧਰਤੀ ਦਿਵਸ ਮੌਕੇ ਇਕ ਜਾਗਰੂਕਤਾ ਅਗਲੀ ਖ਼ਬਰ ਧਰਤੀ ਨੂੰ ਬਚਾਉਣ ਲਈ ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>
Ad Position 24